Home Desh Punjab News: ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਮੁਫ਼ਤ ਕੋਚਿੰਗ ਕਲਾਸਾਂ ਲਈ...

Punjab News: ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਮੁਫ਼ਤ ਕੋਚਿੰਗ ਕਲਾਸਾਂ ਲਈ ਰਜਿਸਟ੍ਰੇਸ਼ਨ ਸ਼ੁਰੂ, ਇੰਜ ਕਰੋ ਰਜਿਸਟਰ

133
0

ਸਰਕਾਰੀ ਨੌਕਰੀਆਂ ਲਈ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਢੁੱਕਵੀਂ ਤਿਆਰੀ ਕਰਕੇ ਆਪਣੇ ਮਨਪਸੰਦ ਦੀ ਨੌਕਰੀ ਪ੍ਰਾਪਤ ਕਰ ਸਕਣ।

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਮਾਜਿਕ ਅਤੇ ਆਰਥਿਕ ਤੌਰ ’ਤੇ ਪਛੜੇ ਵਰਗਾਂ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਸਬੰਧੀ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਦੱਸਿਆ ਕਿ ਕੋਚਿੰਗ ਕਲਾਸਾਂ ਵਿੱਚ ਦਾਖ਼ਲਾ ਟੈਸਟ ਦੇ ਆਧਾਰ ’ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਯੋਗਤਾ ਘੱਟੋ-ਘੱਟ ਗ੍ਰੈਜੂਏਸ਼ਨ ਹੋਣੀ ਜ਼ਰੂਰੀ ਹੈ ਅਤੇ ਚਾਹਵਾਨ ਨੌਜਵਾਨ ਗੂਗਲ ਲਿੰਕ https://forms.gle/yozU57UhbmJnu7Yb7 ’ਤੇ ਰਜਿਸਟਰ ਕਰ ਸਕਦੇ ਹਨ।

ਉਨ੍ਹਾਂ ਨੌਜਵਾਨਾਂ ਨੂੰ ਵਧ-ਚੜ੍ਹ ਕੇ ਇਨ੍ਹਾਂ ਕੋਚਿੰਗ ਲਈ ਰਜਿਸਟ੍ਰੇਸ਼ਨ ਕਰਵਾਉਣ ਦਾ ਸੱਦਾ ਦਿੱਤਾ ਤਾਂ ਜੋ ਉਹ ਭਵਿੱਖ ਵਿੱਚ ਸਰਕਾਰੀ ਨੌਕਰੀਆਂ ਲਈ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਢੁੱਕਵੀਂ ਤਿਆਰੀ ਕਰਕੇ ਆਪਣੇ ਮਨਪਸੰਦ ਦੀ ਨੌਕਰੀ ਪ੍ਰਾਪਤ ਕਰ ਸਕਣ।

ਡਿਪਟੀ ਡਾਇਰੈਕਟਰ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਕਮਰਾ ਨੰ. 313 ਵਿਖੇ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here