Home Desh Panchayat Elections : ਰਾਖਵੇਂਕਰਨ ਤੇ ਹੋਰ ਮੁੱਦਿਆਂ ਨੂੰ ਲੈ ਕੇ ਕਈ ਪਟੀਸ਼ਨਾਂ...

Panchayat Elections : ਰਾਖਵੇਂਕਰਨ ਤੇ ਹੋਰ ਮੁੱਦਿਆਂ ਨੂੰ ਲੈ ਕੇ ਕਈ ਪਟੀਸ਼ਨਾਂ ਦਾਇਰ, HC ਨੇ ਪੰਜਾਬ ਸਰਕਾਰ ਤੋਂ ਮੰਗਿਆ ਪੂਰਾ ਰਿਕਾਰਡ

154
0

ਪਟੀਸ਼ਨਰ ਨੇ ਕਿਹਾ ਕਿ ਜੋ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਉਹ ਤੈਅ ਵਿਵਸਥਾਵਾਂ ਦੇ ਉਲਟ ਕੀਤਾ ਗਿਆ ਹੈ। ਜੇਕਰ ਇਸ ਪ੍ਰੋਗਰਾਮ ਰਾਹੀਂ ਚੋਣਾਂ ਕਰਵਾਈਆਂ ਜਾਂਦੀਆਂ ਹਨ ਤਾਂ ਅਦਾਲਤ ‘ਚ ਪਟੀਸ਼ਨਾਂ ਦਾ ਹੜ੍ਹ ਆ ਜਾਵੇਗਾ।

 ਪੰਜਾਬ ‘ਚ ਪੰਚਾਇਤੀ ਚੋਣਾਂ ‘ਚ ਰਾਖਵੇਂਕਰਨ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਹਾਈ ਕੋਰਟ ‘ਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਹਾਈ ਕੋਰਟ ਦੇ ਜਸਟਿਸ ਸੁਰੇਸ਼ਵਰ ਠਾਕੁਰ ‘ਤੇ ਆਧਾਰਿਤ ਬੈਂਚ ਨੇ ਸਰਕਾਰ ਨੂੰ ਵੀਰਵਾਰ ਨੂੰ ਅਦਾਲਤ ‘ਚ ਚੋਣਾਂ ‘ਚ ਰਾਖਵੇਂਕਰਨ ਦਾ ਪੂਰਾ ਰਿਕਾਰਡ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਮਾਮਲੇ ‘ਚ ਗੁਰਦਾਸਪੁਰ ਦੇ ਵਸਨੀਕ ਸੁੱਚਾ ਸਿੰਘ ਤੇ ਬਾਕੀਆਂ ਨੇ ਦੋਸ਼ ਲਾਇਆ ਕਿ ਰਾਖਵੇਂਕਰਨ ਸਬੰਧੀ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਗਜ਼ਟ ਨੋਟੀਫਿਕੇਸ਼ਨ ਹੋਣਾ ਚਾਹੀਦਾ ਸੀ ਜੋ ਅੱਜ ਤਕ ਨਹੀਂ ਕੀਤਾ ਗਿਆ। ਚੋਣਾਂ ਦਾ ਨੋਟੀਫਿਕੇਸ਼ਨ ਦਿੰਦੇ ਸਮੇਂ ਇਹ ਗਲਤੀਆਂ ਹੋਈਆਂ ਹਨ। ਚੋਣ ਕਮਿਸ਼ਨ ਵੱਲੋਂ ਨੋ ਡਿਊ ਸਰਟੀਫਿਕੇਟ ਲਈ ਜਾਰੀ ਪੱਤਰ ਨੂੰ ਵੀ ਚੁਣੌਤੀ ਦਿੱਤੀ ਗਈ ਹੈ।

ਪਟੀਸ਼ਨਰ ਨੇ ਕਿਹਾ ਕਿ ਜੋ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਉਹ ਤੈਅ ਵਿਵਸਥਾਵਾਂ ਦੇ ਉਲਟ ਕੀਤਾ ਗਿਆ ਹੈ। ਜੇਕਰ ਇਸ ਪ੍ਰੋਗਰਾਮ ਰਾਹੀਂ ਚੋਣਾਂ ਕਰਵਾਈਆਂ ਜਾਂਦੀਆਂ ਹਨ ਤਾਂ ਅਦਾਲਤ ‘ਚ ਪਟੀਸ਼ਨਾਂ ਦਾ ਹੜ੍ਹ ਆ ਜਾਵੇਗਾ। ਅਜਿਹੀ ਸਥਿਤੀ ‘ਚ ਪੰਜਾਬ ਸਰਕਾਰ ਨੂੰ ਨਿਰਧਾਰਿਤ ਵਿਵਸਥਾਵਾਂ ਅਨੁਸਾਰ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ। ਪਟੀਸ਼ਨਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਪਟੀਸ਼ਨ ਪੈਂਡਿੰਗ ਹੋਣ ਤਕ ਚੋਣਾਂ ’ਤੇ ਰੋਕ ਲਗਾਈ ਜਾਵੇ।

ਪੰਚਾਇਤਾਂ ‘ਚ ਸਰਪੰਚੀ ਦੀ ਬੋਲੀ ਨੂੰ ਹਾਈ ਕੋਰਟ ‘ਚ ਚੁਣੌਤੀ

ਪੰਜਾਬ ‘ਚ ਕਈ ਥਾਵਾਂ ‘ਤੇ ਸਰਪੰਚਾਂ ਦੀਆਂ ਅਸਾਮੀਆਂ ਦੀ ਬੋਲੀ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਇਸ ‘ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ ਗਈ ਹੈ। ਹਾਈਕੋਰਟ ਦੀ ਵਕੀਲ ਸਤਿੰਦਰ ਕੌਰ ਵੱਲੋਂ ਪਾਈ ਪਟੀਸ਼ਨ ‘ਚ ਦੋਸ਼ ਲਾਇਆ ਗਿਆ ਹੈ ਕਿ ਸਰਪੰਚ ਦੀਆਂ ਅਸਾਮੀਆਂ ਵੇਚਣ ਦਾ ਮਾਮਲਾ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਹੈ। ਚੋਣਾਂ ‘ਚ ਬੋਲੀ ਲਗਾ ਕੇ ਕੋਡ ਆਫ ਕੰਡਕਟ ਤੇ ਪੰਜਾਬ ਸਟੇਟ ਇਲੈਕਸ਼ਨ ਐਕਟ ਦੀ ਵੀ ਉਲੰਘਣਾ ਕੀਤੀ ਗਈ ਹੈ।

LEAVE A REPLY

Please enter your comment!
Please enter your name here