Home Desh ਸਾਵਧਾਨ ! ਭਲਕੇ 2 ਘੰਟੇ ਲਈ ਪੰਜਾਬ ਸਮੇਤ ਪੂਰੇ ਦੇਸ਼ ‘ਚ ਟ੍ਰੇਨਾਂ...

ਸਾਵਧਾਨ ! ਭਲਕੇ 2 ਘੰਟੇ ਲਈ ਪੰਜਾਬ ਸਮੇਤ ਪੂਰੇ ਦੇਸ਼ ‘ਚ ਟ੍ਰੇਨਾਂ ਦਾ ਚੱਕਾ ਰਹੇਗਾ ਜਾਮ, ਲੋਕ ਸੋਚ-ਸਮਝ ਕੇ ਨਿਕਲਣ ਘਰੋਂ

150
0

Kisan Leader ਪੰਧੇਰ ਨੇ ਕਿਹਾ ਕਿ ਉਨ੍ਹਾਂ ਦੀ ਹੈ ਕਿ ਕਿਸਾਨਾਂ ਨੂੰ 28 ਕਰੋੜ ਰੁਪਏ ਵਿਆਜ ਸਮੇਤ ਦਿੱਤੇ ਜਾਣ ਤੇ ਕਿਸਾਨਾਂ ਦੀ ਹੋਰ ਗੰਨਾ ਮਿੱਲਾਂ ਵੱਲ 15 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਪਈ ਹੈ ਜਿਸ ਨੂੰ ਵੀ ਤੁਰੰਤ ਜਾਰੀ ਕੀਤਾ ਜਾਵੇ।

ਰੇਲ ਗੱਡੀ ’ਚ ਸਫਰ ਕਰਨ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਵਧ ਜਾਣਗੀਆਂ ਕਿਉਂਕਿ ਕਿਸਾਨ-ਮਜ਼ਦੂਰ ਮੋਰਚਾ ਸ਼ੰਭੂ ਨੇ ਇਕ ਵਾਰ ਫਿਰ ਦੇਸ਼ ਭਰ ’ਚ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਸ਼ੰਭੂ ਸਰਹੱਦ ’ਤੇ ਚੱਲ ਰਹੀ ਹੜਤਾਲ ਨੂੰ ਲੈ ਕੇ ਤੇ ਸੀਜ਼ਨ 2021-22 ’ਚ ਕਿਸਾਨਾਂ ਦੀ ਕਾਨੂੰਨ ਅਨੁਸਾਰ ਫਗਵਾੜਾ ਮਿੱਲ ਵੱਲੋਂ 14 ਦਿਨਾਂ ’ਚ ਅਦਾ ਕੀਤੀ ਜਾਣ ਵਾਲੀ 28 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਸਰਕਾਰ ਵੱਲੋਂ ਅਜੇ ਤੱਕ ਜਾਰੀ ਨਾ ਕਰਨ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 3 ਅਕਤੂਬਰ ਨੂੰ ਦੇਸ਼ ਭਰ ’ਚ ਦੁਪਹਿਰ 12.30 ਤੋਂ 2.30 ਵਜੇ ਤੱਕ 2 ਘੰਟੇ ਲਈ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਇਸ ਸਬੰਧੀ ਪ੍ਰੈੱਸ ਕਲੱਬ ਜਲੰਧਰ ’ਚ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਸਰਹੱਦ ’ਤੇ ਚੱਲ ਰਹੀ ਹੜਤਾਲ ਨੂੰ ਲੈ ਕੇ ਇਹ ਅੰਦੋਲਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਚਲਾਇਆ ਜਾਵੇਗਾ। ਇਸ ਤੋਂ ਇਲਾਵਾ ਬਾਹਰੀ ਸੂਬਿਆਂ ’ਚ ਵੀ ਲਹਿਰ ਜ਼ੋਰ ਫੜ ਰਹੀ ਹੈ।

ਪੰਧੇਰ ਨੇ ਕਿਹਾ ਕਿ ਉਨ੍ਹਾਂ ਦੀ ਹੈ ਕਿ ਕਿਸਾਨਾਂ ਨੂੰ 28 ਕਰੋੜ ਰੁਪਏ ਵਿਆਜ ਸਮੇਤ ਦਿੱਤੇ ਜਾਣ ਤੇ ਕਿਸਾਨਾਂ ਦੀ ਹੋਰ ਗੰਨਾ ਮਿੱਲਾਂ ਵੱਲ 15 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਪਈ ਹੈ ਜਿਸ ਨੂੰ ਵੀ ਤੁਰੰਤ ਜਾਰੀ ਕੀਤਾ ਜਾਵੇ। ਗੰਨੇ ਦੀ ਪੈਦਾਵਾਰ ਦੀ ਲਾਗਤ ਬਾਰੇ ਪੰਧੇਰ ਨੇ ਕਿਹਾ ਕਿ ਸਰਕਾਰ ਨੂੰ ਹਰ ਹਾਲਤ ’ਚ ਕਿਸਾਨਾਂ ਨੂੰ ਗੰਨੇ ਦਾ ਭਾਅ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਫ਼ਸਲ ਨੂੰ ਖਰੀਦਣ ਲਈ ਸਰਕਾਰ ਨੂੰ ਤੁਰੰਤ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀਆਂ ਫ਼ਸਲਾਂ ਦੀ ਬਿਜਾਈ ਦਾ ਸਮਾਂ ਨੇੜੇ ਆਉਣ ਵੇਲੇ ਡੀਏਪੀ ਖਾਦ ਲਗਾਤਾਰ ਕਾਲੇ ਤੇ ਨਕਲੀ ਰੂਪ ’ਚ ਬਾਜ਼ਾਰ ’ਚ ਉਪਲਬਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਡੀਏਪੀ ਟੈਗਿੰਗ ਨੂੰ ਮਹੱਤਵ ਦੇ ਕੇ ਸਹੀ ਕੀਮਤਾਂ ਤੇ ਡੀਏਪੀ ਤੇ ਕਿਸਾਨਾਂ ਨੂੰ ਖਾਦਾਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਮਨਜੀਤ ਸਿੰਘ, ਸਤਨਾਮ ਸਿੰਘ, ਕਿਰਪਾਲ ਸਿੰਘ, ਬਲਵਿੰਦਰ ਸਿੰਘ, ਸੁਖਵੀਰ ਸਿੰਘ, ਬਲਜੀਤ ਸਿੰਘ, ਮੋਹਨ ਸਿੰਘ ਆਦਿ ਮੌਜੂਦ ਸਨ।

 

LEAVE A REPLY

Please enter your comment!
Please enter your name here