Home Desh ਸੁਪਰ ਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ ’ਚ ਕਰਵਾਇਆ ਦਾਖ਼ਲ

ਸੁਪਰ ਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ ’ਚ ਕਰਵਾਇਆ ਦਾਖ਼ਲ

146
0

ਹਸਪਤਾਲ ਦੇ ਸੂਤਰਾਂ ਨੇ ਕਿਹਾ ਕਿ ਪਾਚਨ ਸਬੰਧੀ ਪਰੇਸ਼ਾਨੀ ਕਾਰਨ ਦਾਖ਼ਲ ਕੀਤੇ ਜਾਣ ਤੋਂ ਬਾਅਦ ਤੋਂ ਉਨ੍ਹਾਂ ਦੀ ਹਾਲਤ ਸਥਿਰ ਹੈ।

ਤਮਿਲ ਫਿਲਮ ਸੁਪਰ ਸਟਾਰ ਰਜਨੀਕਾਂਤ (Superstar Rajinikanths) ਨੂੰ ਸੋਮਵਾਰ ਦੇਰ ਰਾਤ ਇੱਥੋਂ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਤਾਮਿਲਨਾਡੂ ਦੇ ਰਾਜਪਾਲ ਆਰਐੱਨ ਰਵੀ, ਮੁੱਖ ਮੰਤਰੀ ਐੱਮਕੇ ਸਟਾਲਿਨ ਨੇ ਰਜਨੀਕਾਂਤ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ।

ਹਸਪਤਾਲ ਦੇ ਸੂਤਰਾਂ ਨੇ ਕਿਹਾ ਕਿ ਪਾਚਨ ਸਬੰਧੀ ਪਰੇਸ਼ਾਨੀ ਕਾਰਨ ਦਾਖ਼ਲ ਕੀਤੇ ਜਾਣ ਤੋਂ ਬਾਅਦ ਤੋਂ ਉਨ੍ਹਾਂ ਦੀ ਹਾਲਤ ਸਥਿਰ ਹੈ। ਤਾਮਿਲਨਾਡੂ ਦੇ ਸਿਹਤ ਮੰਤਰੀ ਸੁਬਰਾਮਣੀਅਮ ਨੇ ਮੰਗਲਵਾਰ ਨੂੰ ਕਿਹਾ ਕਿ ਰਜਨੀਕਾਂਤ ਨੂੰ ਸਿਹਤ ਜਾਂਚ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਂਚ ਤੋਂ ਬਾਅਦ ਰਜਨੀਕਾਂਤ ਘਰ ਪਰਤ ਆਉਣਗੇ। ਮੰਤਰੀ ਨੇ ਕਿਹਾ ਕਿ ਉਹ ਹਸਪਤਾਲ ਦੇ ਅਧਿਕਾਰੀਆਂ ਦੇ ਸੰਪਰਕ ਵਿਚ ਹਨ।

 

LEAVE A REPLY

Please enter your comment!
Please enter your name here