Home Desh ਹਾਈਕੋਰਟ ਨੇ 170 ਪਟੀਸ਼ਨਾ ਕੀਤੀਆਂ ਰੱਦ, ਹੁਣ 15 ਅਕਤੂਬਰ ਨੂੰ ਹੀ ਹੋਣਗੀਆਂ...

ਹਾਈਕੋਰਟ ਨੇ 170 ਪਟੀਸ਼ਨਾ ਕੀਤੀਆਂ ਰੱਦ, ਹੁਣ 15 ਅਕਤੂਬਰ ਨੂੰ ਹੀ ਹੋਣਗੀਆਂ ਪੰਚਾਇਤੀ ਚੋਣਾਂ

136
0

ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਸਬੰਧ ਚ ਦਾਖਲ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ।

ਪੰਜਾਬ ‘ਚ ਪੰਚਾਇਤ ਚੋਣ ਦਾ ਰਾਸਤਾ ਸਾਫ਼ ਹੋ ਗਿਆ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਸਬੰਧ ਚ ਦਾਖਲ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧ ‘ਚ ਜ਼ਿਆਦਾਤਰ ਪਟੀਸ਼ਨਾਂ ਰਾਖਵਾਂਕਰਨ ਨੂੰ ਲੈ ਕੇ ਪਾਈਆਂ ਗਈਆਂ ਸਨ। ਇਸ ਨੂੰ ਲੈ ਕੇ ਹਾਈਕੋਰਟ ਨੇ ਸੁਣਵਾਈ ਕੀਤੀ ਹੈ। ਹਾਈ ਕੋਰਟ ਨੇ ਚੋਣਾਂ ਵਿੱਚ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਜਿਨ੍ਹਾਂ ਪਟੀਸ਼ਨਾਂ ਵਿੱਚ ਵੋਟਾਂ ਕੱਟਣ ਜਾਂ ਗਲਤ ਵਾਰਡ ਬੰਦ ਕਰਨ ਦੀ ਗੱਲ ਕੀਤੀ ਗਈ ਸੀ। ਉਨ੍ਹਾਂ ਪਟੀਸ਼ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਚੋਣ ਕਮੀਸ਼ਨ ਨੇ ਕੀਤਾ ਸੀ ਐਲਾਨ

ਪੰਜਾਬ ਰਾਜ ਚੋਣ ਕਮੀਸ਼ਨ ਨੇ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਵੋਟਿੰਗ ਪ੍ਰਕਿਰਿਆ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਉਸੇ ਦਿਨ ਵੋਟਾਂ ਦੀ ਗਿਣਤੀ ਵੀ ਹੋਵੇਗੀ। ਪੰਚਾਇਤੀ ਚੋਣਾਂ ਦਾ ਐਲਾਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਪ੍ਰਕਿਰਿਆ 27 ਸਤੰਬਰ ਤੋਂ ਸ਼ੁਰੂ ਹੋ ਚੁੱਕੀ ਹੈ। ਉਮੀਦਵਾਰ 7 ਅਕਤੂਬਰ ਨੂੰ ਆਪਣੇ ਨਾਮ ਵਾਪਸ ਲੈ ਸਕਦੇ ਹਨ।

ਪੰਜਾਬ ਵਿੱਚ ਪੰਚਾਇਤੀ ਚੋਣਾਂ ਲਟਕ ਰਹੀਆਂ ਸਨ, ਜਿਸ ਸਬੰਧੀ ਕਈ ਪੰਚਾਇਤਾਂ ਨੇ ਹਾਈ ਕੋਰਟ ਤੱਕ ਵੀ ਪਹੁੰਚ ਕੀਤੀ ਸੀ। ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਇਸ ਮਹੀਨੇ ਯਾਨੀ 19 ਸਤੰਬਰ ਨੂੰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਚੋਣ ਕਮਿਸ਼ਨ ਨੇ ਸ਼ਡਿਊਲ ਜਾਰੀ ਕਰ ਦਿੱਤਾ ਹੈ।

LEAVE A REPLY

Please enter your comment!
Please enter your name here