Home Desh ਪਾਕਿਸਤਾਨ ਦਾ ਦੌਰਾ ਕਰਨਗੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, SCO ਦੀ ਬੈਠਕ ‘ਚ...

ਪਾਕਿਸਤਾਨ ਦਾ ਦੌਰਾ ਕਰਨਗੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, SCO ਦੀ ਬੈਠਕ ‘ਚ ਲੈਣਗੇ ਹਿੱਸਾ

132
0

SCO ਇੱਕ ਸਥਾਈ ਅੰਤਰ-ਸਰਕਾਰੀ ਅੰਤਰਰਾਸ਼ਟਰੀ ਸੰਸਥਾ ਹੈ। ਇਹ ਇੱਕ ਰਾਜਨੀਤਕ, ਆਰਥਿਕ ਅਤੇ ਫੌਜੀ ਸੰਗਠਨ ਹੈ ਜਿਸਦਾ ਉਦੇਸ਼ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਤੇ ਸਥਿਰਤਾ ਨੂੰ ਬਣਾਈ ਰੱਖਣਾ ਹੈ

 ਵਿਦੇਸ਼ ਮੰਤਰੀ ਐਸ ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ(SCO) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਵਾਰ ਪਾਕਿਸਤਾਨ ਐਸਸੀਓ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਹ ਮੀਟਿੰਗ 15-16 ਅਕਤੂਬਰ ਨੂੰ ਹੋਵੇਗੀ।

ਇਸ ਤੋਂ ਪਹਿਲਾਂ ਅਗਸਤ ‘ਚ ਪਾਕਿਸਤਾਨ ਨੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਕਤੂਬਰ ‘ਚ ਹੋਣ ਵਾਲੀ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ ਦੀ ਕੌਂਸਲ ਆਫ਼ ਹੈੱਡ ਆਫ਼ ਗਵਰਨਮੈਂਟ ਮੀਟਿੰਗ ਲਈ ਸੱਦਾ ਦਿੱਤਾ ਸੀ।

ਕੀ ਹੈ SCO?

SCO ਇੱਕ ਸਥਾਈ ਅੰਤਰ-ਸਰਕਾਰੀ ਅੰਤਰਰਾਸ਼ਟਰੀ ਸੰਸਥਾ ਹੈ। ਇਹ ਇੱਕ ਰਾਜਨੀਤਕ, ਆਰਥਿਕ ਅਤੇ ਫੌਜੀ ਸੰਗਠਨ ਹੈ ਜਿਸਦਾ ਉਦੇਸ਼ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਤੇ ਸਥਿਰਤਾ ਨੂੰ ਬਣਾਈ ਰੱਖਣਾ ਹੈ। ਇਹ ਸਾਲ 2001 ਵਿੱਚ ਬਣਾਈ ਗਈ ਸੀ। SCO ਚਾਰਟਰ ‘ਤੇ ਸਾਲ 2002 ਵਿੱਚ ਹਸਤਾਖਰ ਕੀਤੇ ਗਏ ਸਨ ਅਤੇ ਸਾਲ 2003 ਵਿੱਚ ਲਾਗੂ ਹੋਇਆ ਸੀ।

LEAVE A REPLY

Please enter your comment!
Please enter your name here