Home Desh ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਸਪਤਾਲ ਤੋਂ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਕੁਝ ਦਿਨਾਂ ਲਈ ਸਾਰੇ ਧਾਰਮਿਕ ਪ੍ਰੋਗਰਾਮ ਕੀਤੇ ਮੁਲਤਵੀ

186
0

ਜਥੇਦਾਰ ਦੇ ਨਿੱਜੀ ਸਹਾਇਕ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਸਿੰਘ ਸਾਹਿਬ ਨੂੰ ਸ਼ਨਿਚਰਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਨੇ ਕੁਝ ਦਿਨ੍ਹਾਂ ਲਈ ਅਰਾਮ ਕਰਨ ਦੀ ਸਲਾਹ ਦਿੱਤੀ ਹੈ ਅਤੇ ਇੰਨਫੈਕਸ਼ਨ ਤੋਂ ਬਚਾਅ ਲਈ ਸੰਗਤਾਂ ਘੱਟ ਮਿਲਣ ਦੀ ਸਲਾਹ ਵੀ ਦਿੱਤੀ ਹੈ, ਜਿਸ ਨੂੰ ਮੰਨਦਿਆਂ ਜਥੇਦਨ ਨੇ ਅੱਗਲੇ ਕੁਝ ਦਿਨਾਂ ਲਈ ਧਾਰਮਿਕ ਪ੍ਰੋਗਰਾਮ ਤੇ ਰੁਝੇਵੇਂ ਮੁਲਤਵੀ ਕਰ ਦਿੱਤੇ ਹਨ।

ਜਥੇਦਾਰ ਦੇ ਨਿੱਜੀ ਸਹਾਇਕ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਸਿੰਘ ਸਾਹਿਬ ਨੂੰ ਬੁੱਧਵਾਰ ਰਾਤ ਨੂੰ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਚ ਦਾਖ਼ਲ ਕਰਵਾਇਆ ਗਿਆ ਸੀ। ਸਰੀਰ ਵਿਚ ਤੇਜ਼ ਦਰਦ ਤੇ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਜਿਥੇ ਉਨ੍ਹਾਂ ਦੇ ਸਰੀਰ ਦੀ ਜਾਂਚ ਤੋਂ ਬਾਅਦ ਰਿਪੋਰਟ ਵਿਚ ਡੇਂਗੂ ਦੇ ਲੱਛਣ ਪਾਏ ਗਏ ਹਨ। ਸਿੰਘ ਸਾਹਿਬ ਨੂੰ ਸ਼ਨਿਚਰਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।

ਡਾਕਟਰਾਂ ਨੇ ਕੁਝ ਦਿਨ ਅਰਾਮ ਕਰਨ ਦੀ ਸਲਾਹ ਦਿੱਤੀ ਹੈ। ਜਥੇਦਾਰ ਨੇ ਅਗਲੇ ਕੁਝ ਦਿਨਾਂ ਲਈ ਧਾਰਮਿਕ ਪ੍ਰੋਗਰਾਮ ਤੇ ਰੁਝੇਵੇਂ ਮੁਲਤਵੀ ਕਰ ਦਿੱਤੇ ਹਨ। ਸਿੰਘ ਸਾਹਿਬ ਜਲਦ ਤੰਦਰੁਸਤ ਹੋ ਕੇ ਸੰਗਤਾਂ ਨਾਲ ਵਿਚਰਨਗੇ।

 

LEAVE A REPLY

Please enter your comment!
Please enter your name here