ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਮੌਕੇ ਕਰਵਾਇਆ ਢਾਡੀ ਦਰਬਾਰ
ਫਗਵਾੜਾ ( ਡਾ ਰਮਨ ) ਪੂਰਨ ਬ੍ਰਹਮ ਗਿਆਨੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਜੀ ਦੇ ਪਹਿਲੇ ਮੁੱਖ ਹੈੱਡ ਗ੍ਰੰਥੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਵਿੱਤਰ 518 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਢਾਡੀ ਦਰਬਾਰ ਫਗਵਾੜਾ ਨਜ਼ਦੀਕ ਪਿੰਡ ਸਲਾਰਪੁਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਅਰੰਭ ਕੀਤੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਭੰਡਾਲ ਵਿੱਚ ਦੀਵਾਨ ਸਜਾਏ ਗਏ ਜਿਸ ਵਿੱਚ ਰਾਗੀ ਭਾਈ ਹਰਮਿੰਦਰ ਸਿੰਘ ਮਨੀ ਦੇ ਰਾਗੀ ਜੱਥੇ ਨੇ ਜਿੱਥੇ ਸਮਾਗਮ ਦੀ ਅਰੰਭਤਾ ਕੀਤੀ ਉੱਥੇ ਹੀ ਇੰਟਰਨੈਸ਼ਨਲ ਢਾਡੀ ਗਿਆਨੀ ਸੁਖਵਿੰਦਰ ਸਿੰਘ ਅਨਮੋਲ ਦੇ ਢਾਡੀ ਜੱਥੇ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਬ੍ਰਹਮਗਿਆਨੀ ਜੀਵਨ ਤੋਂ ਸੰਗਤਾਂ ਨੂੰ ਬਾਖੂਬੀ ਜਾਣੂ ਕਰਵਾਇਆ ਉਹਨਾਂ ਤੋਂ ਉਪਰੰਤ ਪੰਥ ਪ੍ਰਸਿੱਧ ਢਾਡੀ ਗਿਆਨੀ ਸਰਬਜੀਤ ਸਿੰਘ ਕਲੇਰ ਦੇ ਬੀਬੀਆਂ ਦੇ ਜੱਥੇ ਨੇ ਢਾਡੀ ਕਲਾਂ ਦਾ ਐਸਾ ਨਮੂਨਾ ਪੇਸ਼ ਕੀਤਾ ਕੇ ਸੰਗਤਾਂ ਵਾਹਿਗੁਰੂ ਵਾਹਿਗੁਰੂ ਦਾ ਸਿਮਰਨ ਕਰਨ ਲੱਗ ਪਈਆਂ ਸਮਾਗਮ ਦੇ ਅੰਤ ਇੰਟਰਨੈਸ਼ਨਲ ਢਾਡੀ ਅਤੇ ਸਮਾਗਮ ਦੇ ਮੁੱਖ ਪ੍ਰਬੰਧਕ ਢਾਡੀ ਕਲਾ ਦੇ ਧਰੂੰਤਾਰੇ ਗਿਆਨੀ ਲਖਵਿੰਦਰ ਸਿੰਘ ਨਿਮਾਣਾ ਦੇ ਜੱਥੇ ਨੇ ਥੋੜੇ ਜਿਹੇ ਸਮੇਂ ਵਿੱਚ ਹੀ ਐਸਾ ਰੰਗ ਬੰਨ੍ਹਿਆ ਕੇ ਪਿੰਡ ਸਲਾਰਪੁਰ ਵਿੱਚ ਹੋਇਆਂ ਢਾਡੀ ਦਰਬਾਰ ਸਦਾ-ਸਦਾ ਲਈ ਯਾਦਗਾਰੀ ਹੋ ਨਿਬੜਿਆ ਦੀਵਾਨ ਦੀ ਸਮਾਪਤੀ ਤੇ ਗਿਆਨੀ ਲਖਵਿੰਦਰ ਸਿੰਘ ਨਿਮਾਣਾ ਨੇ ਗੁਰੂ ਚਰਨਾਂ ਵਿੱਚ ਸਰਬੱਤ ਦੀ ਚੜ੍ਹਦੀਕਲ੍ਹਾ ਅਤੇ ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਬੇਨਤੀ ਕੀਤੀ। ਸਮਾਗਮ ਦੇ ਅਖੀਰ ਵਿੱਚ ਡੇਰਾ ਹਰਗੋਬਿੰਦਗੜ ਭੋਗਪੁਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਤਲਵਿੰਦਰ ਸਿੰਘ ਪ੍ਰਮੇਸ਼ਰ ਜੀ ਨੇ ਸਮੂਹ ਸੰਗਤਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਉਹਨਾਂ ਦੇ ਪਾਏ ਪੂਰਨਿਆਂ ਤੇ ਚੱਲਣ ਦੀ ਅਪੀਲ ਕੀਤੀ। ਸਮਾਗਮ ਵਿੱਚ ਜੱਥੇਦਾਰ ਰਜਿੰਦਰ ਸਿੰਘ ਫੌਜੀ ਸੂਬਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਗੁਰਦੁਆਰਾ ਸੁਖਚੈਨਆਣਾ ਸਾਹਿਬ ਦੇ ਮੁੱਖ ਮੈਨੇਜਰ ਸ੍ਰ ਨਰਿੰਦਰ ਸਿੰਘ, ਭਾਈ ਰਘਬੀਰ ਸਿੰਘ ਡੇਰਾ ਭੋਗਪੁਰ, ਆਦਿ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਸ੍ਰ ਦਰਸ਼ਨ ਸਿੰਘ ਨੇ ਸਮੂਹ ਰਾਗੀ, ਢਾਡੀ ਜੱਥਿਆਂ, ਸੰਤਾਂ ਮਹਾਪੁਰਸ਼ਾਂ, ਧਾਰਮਿਕ ਰਾਜਨੀਤਕ ਅਤੇ ਸਮਾਜਿਕ ਸ਼ਖ਼ਸੀਅਤਾਂ ਸਮੇਤ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਗੁਰੂ ਦੇ ਲੰਗਰ ਅਤੇ ਚਾਹ ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ ਭਾਰੀ ਗਿਣਤੀ ਸਿੱਖ ਸੰਗਤਾਂ ਨੇ ਸਮਾਗਮਾਂ ਵਿੱਚ ਹਾਜ਼ਰੀਆਂ ਭਰ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ ਜਸਵਿੰਦਰ ਸਿੰਘ ਪ੍ਰਧਾਨ, ਤਰਨਜੀਤ ਸਿੰਘ, ਭਾਈ ਲਖਵਿੰਦਰ ਸਿੰਘ ਨਿਮਾਣਾ, ਪਿਸ਼ਾਵਰ ਸਿੰਘ, ਕਥਾਵਾਚਕ ਭਗਵਾਨ ਸਿੰਘ ਵਿਰਕਾਂ, ਭਾਈ ਜਸਵੰਤ ਸਿੰਘ, ਹੈੱਡ ਗ੍ਰੰਥੀ ਭਾਈ ਚਰਨਜੀਤ ਸਿੰਘ, ਭਾਈ ਪ੍ਰਦੱਖਣ ਸਿੰਘ, ਭਾਈ ਹਰਬੰਸ ਸਿੰਘ, ਸੁਖਵਿੰਦਰ ਸਿੰਘ, ਕਮੇਟੀ ਮੈਂਬਰ ਗੁਰਚਰਨ ਸਿੰਘ, ਫੈਕਟਰੀ ਵਾਲੇ ਗੁਰਚਰਨ ਸਿੰਘ, ਬਲਵੀਰ ਸਿੰਘ ਢੇਸੀ ਯੂਐੱਸਏ, ਭਾਈ ਕੁਲਦੀਪ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ ਢਾਡੀ, ਕੁਲਵਿੰਦਰ ਸਿੰਘ, ਜਗਵੀਰ ਸਿੰਘ, ਆਦਿ ਹਾਜ਼ਰ ਸਨ






































