ਸੈਂਟਰਲ ਗਵਰਨਮੈਂਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਕਰਵਾਇਆ 29ਵਾਂ ਸਾਲਾਨਾ ਸਮਾਗਮ
ਮੁੱਖ ਮਹਿਮਾਨ ਵਜੋਂ ਪਹੁੰਚੇ ਮਲਕੀਅਤ ਸਿੰਘ ਰਘਬੋਤਰਾ
ਫਗਵਾੜਾ (ਡਾ ਰਮਨ ) ਭਾਰਤ ਪੈਨਸ਼ਨਰਜ਼ ਸਮਾਜ ਨਵੀਂ ਦਿੱਲੀ ਨਾਲ ਸਬੰਧਤ ਕੇਂਦਰ ਸਰਕਾਰ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ.) ਦਾ 29ਵਾਂ ਸਾਲਾਨਾ ਸਮਾਗਮ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨਕ ਸ੍ਰੀ ਹਨੂੰਮਾਨਗੜ੍ਹੀ ਮੰਦਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਫਗਵਾੜਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੰਜਾਬ ਤੋਂ ਇਲਾਵਾ ਹੋਰ ਰਾਜਾਂ ਦੇ ਕਰੀਬ ਤਿੰਨ ਸੌ ਪੈਨਸ਼ਨਰਾਂ ਨੇ ਪ੍ਰੋਗਰਾਮ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਸਮਾਗਮ ਦੌਰਾਨ ਜਥੇਬੰਦੀ ਦੇ ਜਨਰਲ ਸਕੱਤਰ ਤਰਸੇਮ ਸਿੰਘ ਨੇ ਸਾਲ ਭਰ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਜਥੇਬੰਦੀ ਵੱਲੋਂ ਪੈਨਸ਼ਨਰਾਂ ਦੀਆਂ ਸੌ ਤੋਂ ਵੱਧ ਸਮੱਸਿਆਵਾਂ ਦਾ ਹੱਲ ਕੀਤਾ ਗਿਆ ਹੈ। ਜਿਸ ਕਾਰਨ ਪੈਨਸ਼ਨਰਾਂ ਨੂੰ ਕਾਫੀ ਫਾਇਦਾ ਹੋਇਆ ਹੈ। ਸੰਸਥਾ ਦੀ ਤਰਫੋਂ ਮੁੱਖ ਮਹਿਮਾਨ ਮਲਕੀਅਤ ਸਿੰਘ ਰਘਬੋਤਰਾ ਨੂੰ ਮੋਮਟੋ ਅਤੇ ਦੁਸ਼ਾਲਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਵੀ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਿੱਲੀ ਤੋਂ ਆਏ ਐਸੋਸੀਏਸ਼ਨ ਦੇ ਪ੍ਰਧਾਨ ਆਰ. ਐਨ. ਤ੍ਰਿਪਾਠੀ, ਸਕੱਤਰ ਆਰ.ਕੇ. ਸ਼ਰਮਾ ਤੋਂ ਇਲਾਵਾ ਓ.ਪੀ. ਸਰਦਾਨਾ ਸਕੱਤਰ ਐਨ.ਆਰ.ਐਮ.ਯੂ., ਸੁਖਜਿੰਦਰ ਸਿੰਘ, ਜੇ. ਐੱਸ. ਵਿਰਦੀ, ਦਰਸ਼ਨ ਕੁਮਾਰ ਹੈੱਡ ਕੈਸ਼ੀਅਰ ਅਤੇ ਹੋਰ ਪਤਵੰਤੇ ਹਾਜ਼ਰ ਸਨ






































