
ਫਗਵਾੜਾ ( ਡਾ ਰਮਨ ਸ਼ਰਮਾ ) ਉਪ ਮੰਡਲ ਮੈਜਿਸਟਰੇਟ ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਫਗਵਾੜਾ 29 ਚੋਣ ਅਫ਼ਸਰ ਜਸ਼ਜੀਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ ਫਗਵਾੜਾ ਵਿੱਚ ਸਾਰੇ ਪੋਲਿੰਗ ਬੂਥਾਂ ‘ਤੇ 23 ਨਵੰਬਰ (ਸ਼ਨੀਵਾਰ) ਤੇ 24 ਨਵੰਬਰ (ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਗਏ ਇਨਾਂ ਕੈਂਪਾਂ ਵਿੱਚ ਬੂਥ ਲੈਵਲ ਅਫ਼ਸਰਾਂ ਵਲੋਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪੋ ਆਪਣੇ ਬੂਥਾਂ ‘ਤੇ ਰਹਿ ਕੇ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਗਏ ਇਸ ਮੌਕੇ ਬੀ ਐਲ ੳ ਨੇ ਦੱਸਿਆ ਕਿ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਨਵੀਂ ਵੋਟ ਬਣਵਾਉਣ ਲਈ ਫਾਰਮ ਨੰ: 6, ਪ੍ਰਵਾਸੀ ਭਾਰਤੀਆਂ ਦੀ ਵੋਟ ਬਣਵਾਉਣ ਲਈ ਫਾਰਮ ਨੰ: 6-ਏ, ਵੋਟ ਕਟਵਾਉਣ ਲਈ ਫਾਰਮ ਨੰ: 7, ਵੋਟਰ ਵੇਰਵਿਆਂ ਵਿੱਚ ਸੋਧ ਕਰਾਉਣ, ਡੁਪਲੀਕੇਟ ਵੋਟਰ ਕਾਰਡ ਲੈਣ ਲਈ, ਰਿਹਾਇਸ਼ੀ ਪਤਾ ਬਦਲਣ ਲਈ ਅਤੇ ਪੀ.ਡਬਲਯੂ.ਡੀ. ਮਾਰਕ ਕਰਵਾਉਣ ਲਈ ਫਾਰਮ ਨੰ: 8 ਭਰ ਸਕਦੇ ਹਨ ਉਨਾਂ ਦੱਸਿਆ ਕਿ ਇਹ ਫਾਰਮ ਪੋਰਟਲ ਜਾਂ ਮੋਬਾਇਲ ਐਪ ਵੋਟਰ ਹੈਲਪਲਾਇਨ ‘ਤੇ ਵੀ ਅਪਲਾਈ ਕੀਤੇ ਜਾ ਸਕਦੇ ਹਨ ਕਿਸੇ ਵੀ ਕਿਸਮ ਦੀ ਵਧੇਰੇ ਜਾਣਕਾਰੀ ਲਈ ਟੌਲ ਫਰੀ ਨੰਬਰ 1950 ‘ਤੇ ਦਫਤਰੀ ਸਮੇ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ ਅੱਜ ਇਸੇ ਲੜੀ ਤਹਿਤ ਨਵੀ ਵੋਟ ਬਣਾਉਣ ਦਾ ਕੈਂਪ ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ ਵਿਖੇ ਲਗਾਇਆ ਗਿਆ ਇਸ ਮੌਕੇ ਤੇ ਬਲਵੀਰ ਕੌਰ ਆਂਗਨਵਾੜੀ ਬੂਥ ਨੰਬਰ 123 , ਚੰਦਨ ਆਸ਼ਾ ਵਰਕਰ ਬੂਥ ਨੰਬਰ 158 , ਹਰਦੀਪ ਕੌਰ ਆਸ਼ਾ ਵਰਕਰ ਬੂਥ ਨੰਬਰ 159 ਵਲੋਂ 20 ਤੋਂ ਵਧੇਰੇ ਵੋਟਾ ਬਣਾਉਣ ਦੇ ਕੰਮ ਨੂੰ ਨੇਪਰੇ ਚਾੜ੍ਹਿਆ ਗਿਆ






































