
ਫਗਵਾੜਾ (ਡਾ ਰਮਨ ) ਫਗਵਾੜਾ ਸ਼ਹਿਰ ਦੇ ਨੌਜਵਾਨ ਸਮਾਜ ਸੇਵੀ ਲੱਲਨ ਕੁਮਾਰ ਪ੍ਰਧਾਨ ਸ਼ਿਵ ਸ਼ੰਕਰ ਬੱਲਡ ਸੇਵਾ ਵੈਲਫੇਅਰ ਸੁਸਾਇਟੀ ਰਜਿ ਫਗਵਾੜਾ ਨੂੰ ਫਗਵਾੜਾ ਸ਼ਹਿਰ ਵਿੱਚ ਖੂਨਦਾਨ ਦੇ ਖੇਤਰ ਵਿਖੇ ਬੇਹਤਰ ਕਾਰਗੁਜ਼ਾਰੀ ਕਰਨ ਅਤੇ ਸਮਾਜ ਸੇਵਾ ਦੇ ਖੇਤਰ ਚ ਆਪਣੀ ਵੱਖਰੀ ਪਛਾਣ ਬਣਾਈ ਹੈ ਨੂੰ ਬਠਿੰਡਾ ਸ਼ਹਿਰ ਵਿਖੇ ਹੈਲਪ ਫਾਰ ਨੀਡੀ ਫਾਊਂਡੇਸ਼ਨ ਵਲੋਂ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੋਰਾਨ ਉਨ੍ਹਾਂ ਦੇ ਕੰਮ ਨੂੰ ਦੇਖਦੇ ਹੋਏ ਬਠਿੰਡਾ ਸ਼ਹਿਰ ਦੇ ਹਲਕਾ ਵਿਧਾਇਕ ਸ੍ਰ ਜਗਰੂਪ ਸਿੰਘ ਗਿੱਲ ਵਲੋਂ ਨੈਸ਼ਨਲ ਹਿਊਮੈਨਟੀਜ਼ ਐਵਾਰਡ 2024 ਨਾਲ ਸਨਮਾਨਿਤ ਕੀਤਾ ਗਿਆ ਸੰਸਥਾ ਦੇ ਪ੍ਰਧਾਨ ਆਨੰਦ ਜੈਨ ਨੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੇ ਨੌਜਵਾਨਾਂ ਦਾ ਖੂਨਦਾਨ ਦੇ ਖੇਤਰ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ






































