
ਫਗਵਾੜਾ (ਡਾ ਰਮਨ )ਗੋਰਵ ਤੂਰਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ ਪਰ ਫਰਾਰ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ, ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ-ਡਵੀਜਨ ਫਗਵਾੜਾ ਸ੍ਰੀ ਭਾਰਤ ਭੂਸ਼ਨ ਉਪ-ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਅਤੇ ਇੰਸਪੈਕਟਰ ਹਰਦੀਪ ਸਿੰਘ 634/ਜੀ.ਆਰ.ਪੀ ਮੁੱਖ ਅਫਸਰ ਥਾਣਾ ਸਤਨਾਮਪੁਰਾ ਫਗਵਾੜਾ ਦੀ ਨਿਗਰਾਨੀ ਹੇਠ ਸਮੇਤ ਸੀ ਏ ਸਟਾਫ ਫਗਵਾੜਾ ਦੀ ਮਦਦ ਨਾਲ ਮੁਕੱਦਮਾ ਨੰਬਰ 118 ਮਿਤੀ 08.11.2022 ਜੁਰਮ 420,406 ਭ:ਦ: 13 ਪੰਜਾਬ ਟ੍ਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ 2014 ਥਾਣਾ ਸਤਨਾਮਪੁਰਾ ਜ਼ਿਲ੍ਹਾ ਕਪੂਰਥਲਾ ਵਿੱਚ ਮਿਤੀ 07.12.2024 ਨੂੰ ਭਗੋੜੇ ਦੋਸ਼ੀ ਮਨਦੀਪ ਸਿੰਘ ਵਿਰਦੀ ਪੁੱਤਰ ਦਰਸ਼ਨ ਸਿੰਘ ਵਾਸੀ ਦੁਨੇਕੇ ਥਾਣਾ ਸਿਟੀ ਮੋਗਾ ਜ਼ਿਲ੍ਹਾ ਮੋਗਾ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਰਡ ਹਾਸਲ ਕੀਤਾ ਜਾਵੇਗਾ ਜਿਸ ਦੀ ਡੁੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ





































