Home Uncategorized ਹੈਲਪ ਡੈਸਕਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ...

ਹੈਲਪ ਡੈਸਕਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਵਧੀਆਂ ਉਪਰਾਲਾ – ਡੀ. ਐੱਸ. ਪੀ. ਪਲਵਿੰਦਰ ਸਿੰਘ

79
0

ਹੁਸ਼ਿਆਰਪੁਰ, 25 ਫਰਵਰੀ (ਨੀਰਜ ਸਹੋਤਾ ਅਤੇ ਧਰਮਵੀਰ ਸਿੰਘ ) ਪੰਜਾਬ ਸਰਕਾਰ ਦੇ ਪ੍ਰੋਜੇਕਟ “ਨਸ਼ਾ ਮੁਕਤ ਪੰਜਾਬ ਮਿਸ਼ਨ ਸਮਾਈਲ 2.0” ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਨਿਜਾਤ ਪਾਉਣ ਲਈ ਜਾਣਕਾਰੀ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਕ ਥਾਵਾਂ ’ਤੇ ਹੈਲਪ ਡੈਸਕਾਂ ਰਾਹੀਂ ਕਾਊਂਸਲਿੰਗ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਤਹਿਤ ਅੱਜ ਸਥਾਨਕ ਵੁਮੈਨ ਸੈੱਲ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਵੱਲੋਂ ਹੈਲਪ ਡੈਸਕ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਸਿਹਤ ਅਤੇ ਸਮਾਜ ਨੂੰ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡੀ.ਐੱਸ.ਪੀ. ਪਲਵਿੰਦਰ ਸਿੰਘ ਨੇ ਕਿਹਾ ਕਿ ਹੈਲਪ ਡੈਸਕਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਵਧੀਆ ਉਪਰਾਲਾ ਹੈ। ਨਸ਼ਿਆਂ ਦੀ ਅਲਾਮਤ ਦਾ ਜੜੋਂ ਖਾਤਮਾ ਕਰਨ ਲਈ ਸਾਨੂੰ ਸਾਰਿਆਂ ਨੂੰ ਇਕ ਜੁਟ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ। ਇਸ ਮੌਕੇ ਕਾਊਂਸਲਰ ਨਰੇਸ਼ ਕੁਮਾਰ, ਕਾਊਂਸਲਰ ਪ੍ਰਸ਼ਾਂਤ ਆਦਿਆ ਅਤੇ ਅਮਿਤ ਕੁਮਾਰ ਵੱਲੋ ਮੌਕੇ ਤੇ ਮੌਜੂਦ ਲੋਕਾਂ ਨੂੰ ਸੁਨੇਹਾ ਦਿੱਤਾ ਗਿਆ ਕਿ ਨਸ਼ਾ ਆਦਤ ਨਹੀਂ ਸਗੋਂ ਬੀਮਾਰੀ ਹੈ ਜਿਹੜੀ ਕਿ ਇਲਾਜਯੋਗ ਹੈ। ਹੁਸ਼ਿਆਰਪੁਰ ਦੇ ਜਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਵਿੱਚ ਨਸ਼ਿਆਂ ਦਾ ਇਲਾਜ ਸਫਲਤਾਪੂਰਵਕ ਅਤੇ ਮੁਫ਼ਤ ਕੀਤਾ ਜਾਂਦਾ ਹੈ ਅਤੇ ਮਰੀਜਾਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਹੈਲਪ ਡੈਸਕ ਜ਼ਿਲ੍ਹੇ ਦੀਆ ਵੱਖ-ਵੱਖ ਜਨਤਕ ਥਾਵਾਂ ’ਤੇ 28 ਫਰਵਰੀ ਤੱਕ ਲਗਾਏ ਜਾਣਗੇ, ਜਿੱਥੇ ਮਾਹਰਾਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕੇ ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਇਸ ਦੇ ਇਲਾਜ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ, ਜੋ ਕਿ 2015 ’ਚ ਸ਼ੁਰੂ ਹੋਇਆ ਸੀ। ਜਿੱਥੇ ਨਸ਼ਾ ਛੁਡਾਉਣ ਲਈ ਸੁਚੱਜੇ ਪ੍ਰਬੰਧਾਂ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਜੀ ਦੇ ਯਤਨਾਂ ਸਦਕਾ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਪ੍ਰਭਾਵਿਤ ਵਿਅਕਤੀ ਨਸ਼ੇ ਛੱਡ ਕੇ ਆਪਣਾ ਰੋਜ਼ਗਾਰ ਚਲਾ ਸਕੇ। ਉਨ੍ਹਾਂ ਲੋਕਾਂ ਨੂੰ ਇਸ ਮੁਹਿਮ ਨਾਲ ਜੁੜਨ ਦਾ ਸੱਦਾ ਦਿੰਦੇ ਹੋਏ ਕਿਹਾ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਆਓ ਸਭ ਰਲ-ਮਿਲ ਅਭਿਆਨ ਚਲਾਈਏ, ਨਸ਼ਾ ਮੁਕਤ ਪੰਜਾਬ ਬਣਾਈਏ। ਇਸ ਮੌਕੇ ਰਵਿੰਦਰ ਸਿੰਘ, ਹਰਬੰਸ ਸਿੰਘ, ਅਤੇ ਮੁੱਖ ਸਾਂਝ ਕੇੰਦਰ ਹੁਸ਼ਿਆਰਪੁਰ ਦਾ ਸਟਾਫ਼ ਵੀ ਹਾਜ਼ਿਰ ਸੀ।

LEAVE A REPLY

Please enter your comment!
Please enter your name here