07 ਗ੍ਰਾਮ ਹੈਰੋਇਨ ਤੇ 40 ਨਸ਼ੀਲੀਆ ਗੋਲੀਆ ਇੱਕ ਨੋਜਵਾਨ ਗ੍ਰਿਫ਼ਤਾਰ ।
ਆਦਮਪੁਰ : ਨੀਰਜ ਸਹੋਤਾ
ਹਰਕਮਲਪ੍ਰੀਤ ਸਿੰਘ ਖੱਖ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਜਸਰੂਪ ਕੋਰ, ਆਈ.ਪੀ.ਐਸ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਅਤੇ ਕੁਲਵੰਤ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ INSP ਰਵਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵੱਲੋ ਇੱਕ ਨੋਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 07 ਗ੍ਰਾਮ ਹੈਰੋਇਨ ਅਤੇ 40 ਖੁੱਲੀਆ ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 27.02.2025 ਨੂੰ ASI ਦਯਾ ਚੰਦ ਚੋਕੀ ਇੰਚਾਰਜ ਜੰਡੂ ਸਿੰਘਾ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ਸਬੰਧ ਵਿੱਚ ਬਾਹਦ ਰਕਬਾ ਪਿੰਡ ਚੂਹੜਵਾਲੀ ਤੋ ਪਿੰਡ ਤਲਵੰਡੀ ਅਰਾਈਆ ਨੂੰ ਜਾ ਰਹੇ ਸੀ ਜਦੋ ਪੁਲਿਸ ਪਾਰਟੀ ਨਜਦੀਕ ਸ਼ਰਾਬ ਠੇਕਾ ਪਾਸ ਪੁੱਜੀ ਤਾ ਪਿੰਡ ਤਲਵੰਡੀ ਅਰਾਈਆ ਦੀ ਤਰਫੋ ਇੱਕ ਮੋਨਾ ਵਿਅਕਤੀ ਪੈਦਲ ਆ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਆਪਣੇ ਸੱਜੇ ਹੱਥ ਵਿੱਚ ਫੜੇ ਮੋਮੀ ਲਿਫਾਫਾ ਵਜਨਦਾਰ ਸੜਕ ਕਿਨਾਰੇ ਸੁਟ ਕੇ ਭੱਜਣ ਲੱਗਾ ਜਿਸ ਨੂੰ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਪੁਲਿਸ ਪਾਰਟੀ ਵੱਲੋ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਤਰਲੋਚਨ ਸਿੰਘ ਉਰਫ ਤੋਚੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਕੰਦੋਲਾ ਥਾਣਾ ਆਦਮਪੁਰ ਜਿਲ੍ਹਾ ਜਲੰਧਰ ਦੱਸਿਆ, ਉਸ ਵੱਲੋ ਸੁੱਟੇ ਮੋਮੀ ਲਿਫਾਫਾ ਵਜਨਦਾਰ ਨੂੰ ਚੈਕ ਕਰਨ ਤੇ ਉਸ ਵਿੱਚੋ 40 ਨਸ਼ੀਲੀਆ ਗੋਲੀਆ ਖੁਲੀਆ ਅਤੇ 07 ਗ੍ਰਾਮ ਹੈਰੋਇੰਨ ਬ੍ਰਾਮਦ ਹੋਈ। ਜਿਸ ਤੇ ਮੁਕੱਦਮਾ ਨੰਬਰ 25 ਮਿਤੀ 27.02.2025 ਅ:ਧ 21-22 NDPS ACT ਥਾਣਾ ਆਦਮਪੁਰ ਜਿਲਾ ਜਲੰਧਰ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਨੂੰ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਿਲ ਕੀਤਾ ਜਾਵੇਗਾ ਅਤੇ ਹੋਰ ਡੂੰਗਾਈ ਨਾਲ ਪੁਛਗਿੱਛ ਕੀਤੀ ਜਾਵੇਗੀ।






































