ਸੀਐਮ ਮਾਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਫੈਸਲੇ ਨਾਲ ਐਸਸੀ ਭਾਈਚਾਰੇ ਦੇ 4727 ਲੋਕਾਂ ਨੂੰ ਫਾਇਆ ਮਿਲੇਗਾ ਤੇ ਕੁੱਲ 68 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।
ਪੰਜਾਬ ਕੈਬਿਨਟ ਦੀ ਅੱਜ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਕਰਜ਼ ਮੁਆਫ਼ੀ ਦਾ ਐਲਾਨ ਕੀਤਾ ਹੈ। ਇਸ ਕਰਜ਼ ਮੁਆਫ਼ੀ ਦਾ ਲਾਭ ਪੰਜਾਬ ਦੇ ਸ਼ਡਿਊਲ ਕਾਸਟ ਵਰਗ ਵਰਗ ਨੂੰ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਿਨਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦੇ ਹੋਏ ਇਹ ਐਲਾਨ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਅਸੀਂ ਪੰਜਾਬ ਦੇ ਐਸਸੀ ਵਰਗ ਦਾ 68 ਕਰੋੜ ਦਾ ਕਰਜ਼ਾ ਮੁਆਫ਼ ਕਰ ਰਹੇ ਹਾਂ। ਉਨ੍ਹਾਂ ਨੇ ਦੱਸਿਆ ਕਿ ਇਹ ਕਰਜ਼ਾ ਪੰਜਾਬ ਸ਼ਡਿਊਲ ਕਾਸਟ ਲੈਂਡ ਡਿਵਲਪਮੈਂਟ ਐਂਡ਼ ਫਾਈਨਾਂਸ ਕਾਰਪੋਰੇਸ਼ਨ ਤੋਂ ਛੋਟੇ-ਮੋਟੇ ਕਾਰੋਬਾਰ, ਜਿੰਵੇ- ਡੇਅਰੀ ਫਾਰਮ, ਟੇਲਰ ਦੀ ਦੁਕਾਨ, ਲੈਦਰ, ਕਰਿਆਣਾ ਤੇ ਹੋਰ ਕਾਰੋਬਾਰ ਵਾਸਤੇ ਲਿਆ ਗਿਆ ਸੀ, ਇਸ ਦੇ ਨਾਲ ਹੀ ਕਈ ਲੋਕਾਂ ਨੇ ਪੜ੍ਹਾਈ ਵਾਸਤੇ ਵੀ ਕਰਜ਼ਾ ਲਿਆ ਸੀ। ਹੁਣ ਪੰਜਾਬ ਸਰਕਾਰ ਇਹ ਸਾਰਾ ਕਰਜ਼ਾ ਮੁਆਫ਼ ਕਰ ਰਹੀ ਹੈ।
ਸੀਐਮ ਮਾਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਫੈਸਲੇ ਨਾਲ ਐਸਸੀ ਭਾਈਚਾਰੇ ਦੇ 4727 ਲੋਕਾਂ ਨੂੰ ਫਾਇਆ ਮਿਲੇਗਾ ਤੇ ਕੁੱਲ 68 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ 31 ਮਾਰਚ, 2020 ਤੱਕ ਪੰਜਾਬ ਸ਼ਡਿਊਲ ਕਾਸਟ ਲੈਂਡ ਡਿਵਲਪਮੈਂਟ ਐਂਡ਼ ਫਾਈਨਾਂਸ ਕਾਰਪੋਰੇਸ਼ਨ (PSCFC) ਤੋਂ ਲਿਆ ਗਿਆ ਕਰਜ਼ਾ ਮੁਆਫ਼ ਕੀਤਾ ਜਾਵੇਗਾ।