ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈਏ ਸਟਾਫ਼ ਤਰਨਤਾਰਨ ਨੂੰ ਇਸ ਦੀ ਸੂਚਨਾ ਮਿਲੀ ਸੀ।
ਤਰਨਤਾਰਨ ਪੁਲਿਸ ਨੇ ਇੰਟਰਨੈਸ਼ਨਲ ਹਥਿਆਰ ਤਸਕਰ ਗਿਰੋਹ ਦਾ ਪਰਦਾਫਾਸ਼ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਇਹ ਗਿਰੋਹ ਪਾਕਿਸਤਾਨ ਤੋਂ ਹਥਿਆਰ ਮਗਵਾਉਂਦਾ ਸੀ ਤੇ ਪੰਜਾਬ ਦੇ ਕਈ ਇਲਾਕਿਆਂ ਤੇ ਹੋਰ ਸੂਬਿਆਂ ‘ਚ ਹਥਿਆਰਾਂ ਦੀ ਤਸਕਰੀ ਕਰਦਾ ਸੀ। ਪੁਲਿਸ ਨੇ ਗਿਰੋਹ ਦੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮਾਂ ਦੀ ਪਹਿਚਾਣ ਸੂਰਜਪਾਲ ਸਿੰਘ ਤੇ ਅਰਸ਼ਦੀਪ ਸਿੰਘ ਨਿਵਾਸੀ ਪਿੰਡ ਲਖਣਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 6 ਪਿਸਟਲ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਤੋਂ ਦੋ PX5 .30 ਤੇ ਚਾਰ 9 ਐਮਐਮ ਦੇ ਗਲਾਕ ਪਿਸਟਲ ਦੇ ਨਾਲ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡਰੋਨ ਰਾਹੀਂ ਮੰਗਵਾਏ ਜਾ ਰਹੇ ਸਨ ਹਥਿਆਰ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈਏ ਸਟਾਫ਼ ਤਰਨਤਾਰਨ ਨੂੰ ਇਸ ਦੀ ਸੂਚਨਾ ਮਿਲੀ ਸੀ। ਇਸ ਗਿਰੋਹ ਦੇ ਤਸਕਰ ਪਾਕਿਸਤਾਨ ਤੋਂ ਡਰੋਨ ਦੇ ਰਾਹੀਂ ਹਥਿਆਰ ਮੰਗਵਾਉਂਦੇ ਸਨ। ਡੀਐਸਪੀ ਇਨਵੈਸਟੀਗੇਸ਼ਨ ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗੁਵਾਈ ਵਾਲੀ ਟੀਮ ਨੇ ਕਾਰਵਾਈ ਕੀਤੀ। ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਇਲਾਕੇ ਦੇ ਨਾਕੇ ਤੋਂ ਫੜ੍ਹਿਆ।
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਹਥਿਆਰ ਕਿੱਥੋਂ ਤੇ ਕਿਸ ਨੂੰ ਸਪਲਾਈ ਕੀਤੇ ਜਾਂਦੇ ਸਨ। ਜਾਂਚ ਦੇ ਦੌਰਾਨ ਹੋਰ ਗ੍ਰਿਫ਼ਤਾਰੀਆਂ ਤੇ ਹਥਿਆਰਾਂ ਦੇ ਬਰਾਮਦਗੀ ਦੀ ਉਮੀਦ ਹੈ।