ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਦਾ ਵਿਰੋਧ ਹੋਣ ਦੀ ਸੰਭਾਵਨਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ Operation Blue Star ਦੀ 41ਵੀਂ ਵਰ੍ਹੇਗੰਢ ਮਨਾਉਣ ਸਬੰਧੀ ਸਮਾਗਮ ਸ਼ਾਂਤੀਪੂਰਨ ਸਮਾਪਤ ਹੋ ਗਏ ਹਨ। ਦਮਦਮੀ ਟਕਸਾਲ ਸਮੇਤ ਕਈ ਸਿੱਖ ਸੰਗਠਨਾਂ ਦੇ ਮੁਖੀ ਅਤੇ ਸੰਗਤਾਂ ਪਹੁੰਚ ਸਨ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਵੱਡੀ ਗਿਣਤੀ ਵਿੱਚ ਸਾਦੇ ਕੱਪੜਿਆਂ ਵਿਚ ਪੁਲਿਸ ਬਲ ਤਾਇਨਾਤ ਕੀਤੀ ਗਈ। ਕੁਝ ਸਿੱਖ ਸੰਗਠਨਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਕੰਪਲੈਕਸ ਵਿਚ ਗਿਆਨੀ ਜਰਨੈਲ ਸਿੰਘ, ਭਿੰਡਰਾਂਵਾਲੇ ਖਾਲਿਸਤਾਨ ਲਿਖੇ ਦੇ ਪੋਸਟਰ ਵੰਡੇ ਗਏ।
ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ‘ਤੇ, ਦਮਦਮੀ ਟਕਸਾਲ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਮ ਸੰਦੇਸ਼ ਦਾ ਵਿਰੋਧ ਦੇਖਦਿਆ ਸੰਦੇਸ਼ ਪੜਣ ਦੀ ਬਜਾਏ ਅਰਦਾਸ ਕਰਕੇ ਹੀ ਸਮਾਗਮ ਦੀ ਸਮਾਪਤੀ ਕਰ ਦਿੱਤੀ । ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਰਿਵਾਰਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਅਰਦਾਸ ਤੋਂ ਬਾਅਦ, ਉੱਥੇ ਮੌਜੂਦ ਲੋਕਾਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ। ਜਥੇਦਾਰ ਨੂੰ ਸਖ਼ਤ ਸੁਰੱਖਿਆ ਹੇਠ ਸਕੱਤਰੇਤ ਲਿਜਾਇਆ ਗਿਆ। ਜਥੇਦਾਰ ਤੇ ਕਿਹਾ ਕਿ ਉਨ੍ਹਾਂ ਨੇ ਆਪਣਾ ਸੰਦੇਸ਼ ਅਰਦਾਸ ਵਿਚ ਹੀ ਦੇ ਦਿੱਤਾ ਹੈ।