Home Desh ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ BBC ਖਿਲਾਫ਼ ਕੋਰਟ ‘ਚ ਦਾਇਰ ਕੀਤੀ...

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ BBC ਖਿਲਾਫ਼ ਕੋਰਟ ‘ਚ ਦਾਇਰ ਕੀਤੀ ਪਟੀਸ਼ਨ, ਡੋਕੂਮੈਂਟਰੀ ‘ਤੇ ਜਤਾਇਆ ਇਤਰਾਜ

96
0

ਸਿੱਧੂ ਮੂਸੇਵਾਲਾ ਦਾ 29 ਮਈ, 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਿਆ ਸੀ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਬੀਬੀਸੀ ਵੱਲੋਂ ਬਣਾਈ ਗਈ ਡੋਕੁਮੈਂਟਰੀ ਨੂੰ ਰੋਕਣ ਲਈ ਮਾਨਸਾ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਮੂਸੇਵਾਲਾ ਦੇ ਪਿਤਾ ਦਾ ਕਹਿਣਾ ਹੈ ਕਿ ਇਸ ਲਈ ਬੀਬੀਸੀ ਨੇ ਕਿਸੇ ਵੀ ਤਰ੍ਹਾਂ ਦੀ ਮਨਜੂਰੀ ਨਹੀਂ ਲਈ ਹੈ। ਬਲਕੌਰ ਸਿੰਘ ਦਾ ਕਹਿਣਾ ਹੈ ਕਿ ਇਸ ਡੋਕੂਮੈਂਟਰੀ ਦਾ ਅਸਰ ਉਸ ਦੇ ਕਤਲ ਕੇਸ ਤੇ ਪੈ ਸਕਦਾ ਹੈ।
ਬਲਕਾਰ ਸਿੰਘ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਬੀਬੀਸੀ ਵੱਲੋਂ 11 ਜੂਨ ਨੂੰ ਰਿਲੀਜ਼ ਕੀਤੀ ਜਾ ਰਹੀ ਡੋਕੁਮੈਂਟਰੀ ‘ਤੇ ਪਾਬੰਦੀ ਲਗਾਈ ਜਾਵੇ। ਮੂਸੇਵਾਲਾ ਦੇ ਪਿਤਾ ਨੇ ਮਾਨਸਾ ਅਦਾਲਤ ਵਿੱਚ ਪਹੁੰਚ ਕੀਤੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਮਹਾਰਾਸ਼ਟਰ ਪੁਲਿਸ ਨੂੰ ਅਪੀਲ ਕੀਤੀ ਸੀ ਕਿ ਮੂਸੇਵਾਲਾ ‘ਤੇ ਆਧਾਰਿਤ ਇੱਕ ਡੋਕੁਮੈਂਟਰੀ ਫਿਲਮ ਨੂੰ ਜੁਹੂ ਵਿੱਚ ਪ੍ਰਦਰਸ਼ਿਤ ਹੋਣ ਤੋਂ ਰੋਕਿਆ ਜਾਵੇ। ਇਹ ਈਪੀ ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਜਨਮਦਿਨ 11 ਜੂਨ ਨੂੰ ਰਿਲੀਜ਼ ਕੀਤਾ ਜਾਵੇਗਾ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ, 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਿਆ ਸੀ। ਹਮਲਾਵਰਾਂ ਨੇ ਉਨ੍ਹਾਂ ਦੀ ਜੀਪ ਚਲਾਉਂਦੇ ਸਮੇਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੋਲਡੀ ਬਰਾੜ ਨੇ ਲਈ ਸੀ। ਇਸ ਘਟਨਾ ਨੇ ਪੂਰੇ ਭਾਰਤ ਅਤੇ ਦੁਨੀਆ ਭਰ ਦੇ ਪੰਜਾਬੀ ਭਾਈਚਾਰਿਆਂ ਵਿੱਚ ਰੋਸ ਪੈਦਾ ਕਰ ਦਿੱਤਾ ਸੀ। ਜਾਂਚ ਵਿੱਚ ਕਈ ਗੈਂਗਸਟਰਾਂ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ, ਜਿਨ੍ਹਾਂ ਵਿੱਚੋਂ ਕਈ ਗ੍ਰਿਫ਼ਤਾਰ ਕੀਤੇ ਗਏ ਹਨ ਤੇ ਬਾਕੀ ਅਜੇ ਵੀ ਵਿਦੇਸ਼ਾਂ ਵਿੱਚ ਫਰਾਰ ਹਨ।

LEAVE A REPLY

Please enter your comment!
Please enter your name here