Home Desh India-Pakistan ਸਰਹੱਦ ‘ਤੇ ਡਰੋਨ ਬਰਾਮਦ, ਪੈਕੇਟ ਚੋਂ ਮਿਲੀ 541 ਗ੍ਰਾਮ ਹੈਰੋਇਨ ਤੇ...

India-Pakistan ਸਰਹੱਦ ‘ਤੇ ਡਰੋਨ ਬਰਾਮਦ, ਪੈਕੇਟ ਚੋਂ ਮਿਲੀ 541 ਗ੍ਰਾਮ ਹੈਰੋਇਨ ਤੇ 30 ਗ੍ਰਾਮ ਅਫੀਮ

141
0

ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿ ਡਰੋਨ ਤੇ ਇੱਕ ਪੈਕੇਟ ਬਰਾਮਦ ਹੋਇਆ ਹੈ।

 ਭਾਰਤ ਸਰਕਾਰ ਵੱਲੋ ਅਪ੍ਰੇਸ਼ਨ ਸਿੰਦੂਰ ਹਾਲੇ ਜਾਰੀ ਹੈ ਪਰ ਗੁਆਂਡੀ ਮੁਲਕ ਆਪਣੀ ਨਾ ਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇੱਕ ਵਾਰ ਫ਼ਿਰ ਭਾਰਤ ਦੀ ਜ਼ਮੀਨ ‘ਤੇ ਪਾਕਿਸਤਾਨੀ ਡਰੋਨ ਮਿਲਿਆ ਹੈ। ਦੱਸ ਦਈਏ ਕਿ ਭਾਰਤ-ਪਾਕਿਸਤਾਨ ਸਰਹੱਦ ਤੋਂ ਇੱਕ ਵਾਰ ਫਿਰ ਬੀਐਸਐਫ਼ ਨੇ ਡਰੋਨ ਰਾਹੀਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿ ਡਰੋਨ ਤੇ ਇੱਕ ਪੈਕੇਟ ਬਰਾਮਦ ਹੋਇਆ ਹੈ। ਜਿਸ ਵਿੱਚ 541 ਗ੍ਰਾਮ ਹੈਰੋਇਨ ਅਤੇ 30 ਗ੍ਰਾਮ ਅਫੀਮ ਮਿਲੀ ਹੈ। ਬੀਐਸਐਫ ਨੇ ਅੰਮ੍ਰਿਤਸਰ ਦੇ ਰੋਡਾਵਾਲਾ ਖੁਰਦ ਤੋਂ ਇਹ ਡਰੋਨ ਮਿਲਿਆ ਹੈ। ਬੀਐਸਐਫ ਨੇ ਡਰੋਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ। ਦੱਸ ਦਈਏ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਇਹ ਵੱਡੀ ਬਾਰਮਦਗੀ ਹੋਈ ਹੈ।
ਇਸ ਤਲਾਸ਼ੀ ਮੁਹਿੰਮ ਤਹਿਤ ਬੀਐਸਐਫ਼ ਦੇ ਜਵਾਨਾਂ ਵੱਲੋਂ ਅੱਜ ਸਰਹੱਦੀ ਇਲਾਕੇ ਚਪੇ-ਚੱਪੇ ‘ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਹ ਸਫਲਤਾ ਬੀਐਸਐਫ ਦੇ ਜਵਾਨਾਂ ਦੀ ਸਖ਼ਤ ਮਿਹਨਤ, ਤੇਜ਼ ਨਜ਼ਰ ਅਤੇ ਤਕਨਾਲੋਜੀ ਦੀ ਵਰਤੋਂ ਦਾ ਨਤੀਜਾ ਹੈ।
ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਪਾਕਿਸਤਾਨ ਦੀ ਇਹ ਨਾਪਾਕ ਹਰਕ ਆਏ ਦਿਨ ਦੇਖਣ ਨੂੰ ਮਿਲਦੀ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ। ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੇ ਲਈ ਪਾਕਿਸਤਾਨ ਵੱਲੋਂ ਨਸ਼ਾ ਡਰੋਨਾ ਦੀ ਮਦਦ ਨਾਲ ਹਥਿਆਰਾਂ ਅਤੇ ਨਸ਼ੇ ਦੀ ਸਪਲਾਈ ਕੀਤੀ ਜਾਂਦੀ ਹੈ। ਇਸ ਨੂੰ ਰੋਕਣ ਲਈ ਬੀਐਸਐਫ ਦੇ ਜਵਾਨ 24 ਘੰਟੇ ਬਾਰਡਰ ‘ਤੇ ਮੂਸਤੈਦ ਰਹਿੰਦੇ ਹਨ। ਇੱਥੋ ਤੱਕ ਕੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ੇ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ।

LEAVE A REPLY

Please enter your comment!
Please enter your name here