Home Desh Pathankot ਦੇ ਪਿੰਡ ‘ਚੋਂ ਮਿਲੀ ਬੰਬ ਵਰਗੀ ਚੀਜ਼, ਭਾਰਤ-ਪਾਕਿ ਤਣਾਅ ਤੋਂ...

Pathankot ਦੇ ਪਿੰਡ ‘ਚੋਂ ਮਿਲੀ ਬੰਬ ਵਰਗੀ ਚੀਜ਼, ਭਾਰਤ-ਪਾਕਿ ਤਣਾਅ ਤੋਂ ਬਾਅਦ ਕਈ ਥਾਵਾਂ ‘ਤੇ ਮਿਲੇ ਬੰਬਾਂ ਦੇ ਅਵਸ਼ੇਸ਼

125
0

ਪਠਾਨਕੋਟ ਦੇ ਮਲਿਕਪੁਰ ਵਿੱਚ ਇੱਕ ਖਾਲੀ ਪਲਾਟ ਵਿੱਚੋਂ ਬੰਬ ਵਰਗੀ ਸ਼ੱਕੀ ਚੀਜ਼ ਮਿਲੀ ਹੈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਹੈ।

ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲ ਹੀ ਵਿੱਚ ਹੋਏ ਤਣਾਅ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਦੀਆਂ ਕਈ ਥਾਵਾਂ ‘ਤੇ ਡਰੋਨ ਹਮਲੇ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਭਾਰਤੀ ਫੌਜਾਂ ਵੱਲੋਂ ਨਾਕਾਮ ਕਰ ਦਿੱਤਾ। ਇਸ ਹਮਲੇ ਵਿੱਚ ਵਰਤੇ ਗਏ ਬੰਬਾਂ ਦੇ ਕਈ ਅਵਸ਼ੇਸ਼ ਵੱਖ-ਵੱਖ ਥਾਵਾਂ ‘ਤੇ ਦੇਖੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਪਠਾਨਕੋਟ ਦੇ ਨਾਲ ਲੱਗਦੇ ਪਿੰਡ ਮਲਿਕਪੁਰ ਵਿੱਚ ਦੇਖਣ ਨੂੰ ਮਿਲਿਆ ਹੈ।
ਪਠਾਨਕੋਟ ਦੇ ਮਲਿਕਪੁਰ ਪਿੰਡ ਮੰਗਲਵਾਰ ਨੂੰ ਵਿੱਚ ਇੱਕ ਖਾਲੀ ਪਲਾਟ ਵਿੱਚੋਂ ਇੱਕ ਸ਼ੱਕੀ ਬੰਬ ਵਰਗੀ ਚੀਜ਼ ਮਿਲੀ ਹੈ। ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਲਾਟ ਦੇ ਮਾਲਕ ਸੁਰਜੀਤ ਨੇ ਸਬਜ਼ੀਆਂ ਨੂੰ ਪਾਣੀ ਦਿੰਦੇ ਸਮੇਂ ਇਹ ਚੀਜ਼ ਦੇਖੀ ਅਤੇ ਤੁਰੰਤ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਹੈ। ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਸ਼ੱਕੀ ਵਸਤੂ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ।

ਭਾਰਤ-ਪਾਕਿ ਤਣਾਅ ਤੋਂ ਬਾਅਦ ਕਈ ਥਾਵਾਂ ‘ਤੇ ਬੰਬਾਂ ਦੇ ਅਵਸ਼ੇਸ਼ ਮਿਲੇ

ਇਹ ਘਟਨਾ ਹਾਲ ਹੀ ਵਿੱਚ ਭਾਰਤ-ਪਾਕਿ ਤਣਾਅ ਤੋਂ ਬਾਅਦ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ, ਭਾਰਤੀ ਸੁਰੱਖਿਆ ਬਲਾਂ ਨੇ ਪਾਕਿਸਤਾਨ ਵੱਲੋਂ ਡਰੋਨ ਹਮਲਿਆਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਸੀ। ਇਨ੍ਹਾਂ ਹਮਲਿਆਂ ਵਿੱਚ ਵਰਤੇ ਗਏ ਬੰਬਾਂ ਦੇ ਅਵਸ਼ੇਸ਼ ਕਈ ਥਾਵਾਂ ‘ਤੇ ਮਿਲੇ ਹਨ।
ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਨਾਲ ਹੀ, ਨਾਗਰਿਕਾਂ ਨੂੰ ਕਿਸੇ ਵੀ ਸ਼ੱਕੀ ਵਸਤੂ ਬਾਰੇ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਹੈ। ਇਸ ਘਟਨਾ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ।
ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਪਾਕਿਸਤਾਨ ਦੀ ਇਹ ਨਾਪਾਕ ਹਰਕ ਆਏ ਦਿਨ ਦੇਖਣ ਨੂੰ ਮਿਲਦੀ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ। ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੇ ਲਈ ਪਾਕਿਸਤਾਨ ਵੱਲੋਂ ਨਸ਼ਾ ਡਰੋਨਾ ਦੀ ਮਦਦ ਨਾਲ ਹਥਿਆਰਾਂ ਅਤੇ ਨਸ਼ੇ ਦੀ ਸਪਲਾਈ ਕੀਤੀ ਜਾਂਦੀ ਹੈ।

LEAVE A REPLY

Please enter your comment!
Please enter your name here