ਬਠਿੰਡਾ ਐਸਐਸਪੀ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਜਸਪ੍ਰੀਤ ਸਿੰਘ ਨੇ ਆਪਣੇ ਕਮਰਕੱਸੇ ਨਾਲ ਕਮਲ ਕੌਰ ਦਾ ਗਲਾ ਘੁੱਟਿਆ।
ਬੀਤੀ ਦਿਨੀਂ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ‘ਚ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਇਸ ਕਤਲ ਕੇਸ ‘ਚ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਹਿਚਾਣ ਜਸਪ੍ਰੀਤ ਸਿੰਘ ਤੇ ਨਿਮਰਤਜੀਤ ਸਿੰਘ ਵਜੋਂ ਹੋਈ ਹੈ।
ਬਠਿੰਡਾ ਐਸਐਸਪੀ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਜਸਪ੍ਰੀਤ ਸਿੰਘ ਨੇ ਆਪਣੇ ਕਮਰਕੱਸੇ ਨਾਲ ਕਮਲ ਕੌਰ ਦਾ ਗਲਾ ਘੁੱਟਿਆ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਕਤਲ ਦੀ ਪੂਰੀ ਸਾਜ਼ਿਸ਼ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਰਚੀ ਸੀ। ਪੁਲਿਸ ਨੇ ਦੱਸਿਆ ਕਿ ਇਸ ਕਤਲ ਨੂੰ 9-10 ਜੂਨ ਦੀ ਦਰਮਿਆਨੀ ਰਾਤ ਅੰਜ਼ਾਮ ਦਿੱਤਾ ਗਿਆ। ਪੁਲਿਸ ਨੇ ਦੋ ਮੁਲਜ਼ਮ ਕਾਬੂ ਕਰ ਲਏ ਹਨ, ਜਦਕਿ ਅੰਮ੍ਰਿਤਪਾਲ ਮਹਿਰੋਂ ਦੀ ਭਾਲ ਜਾਰੀ ਹੈ।