Home Desh Ludhiana West: ਜ਼ਿਮਨੀ ਚੋਣ ਤੋਂ ਪਹਿਲਾਂ ਭੱਖਿਆ ਮਾਹੌਲ, ਭਾਜਪਾ ਲਈ ਨਾਇਬ ਸੈਣੀ...

Ludhiana West: ਜ਼ਿਮਨੀ ਚੋਣ ਤੋਂ ਪਹਿਲਾਂ ਭੱਖਿਆ ਮਾਹੌਲ, ਭਾਜਪਾ ਲਈ ਨਾਇਬ ਸੈਣੀ ਤੇ ਕਾਂਗਰਸ ਲਈ ਅਲਕਾ ਲਾਂਬਾ ਕਰਨਗੇ ਪ੍ਰਚਾਰ

84
0

ਭਾਜਪਾ ਲਈ ਚੋਣ ਪ੍ਰਚਾਰ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਲੁਧਿਆਣਾ ਪਹੁੰਚ ਰਹੇ ਹਨ।

ਲੁਧਿਆਣਾ ਪੱਛਮੀ ‘ਚ 19 ਜੂਨ ਨੂੰ ਜ਼ਿਮਨੀ ਚੋਣ ਹੋਣੀ ਹੈ। ਇਸ ਤੋਂ ਪਹਿਲਾਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖ ਗਿਆ ਹੈ। ਸਾਰੀਆਂ ਪਾਰਟੀਆਂ ਆਪਣੇ ਉਮੀਦਵਾਰ ਦੀ ਜਿੱਤ ਲਈ ਪ੍ਰਚਾਰ ਕਰ ਰਹੀਆਂ ਹਨ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਆਪਣੇ ਉਮੀਦਵਾਰ ਦੇ ਪ੍ਰਚਾਰ ‘ਚ ਪੂਰੀ ਤਰ੍ਹਾਂ ਐਕਟਿਵ ਨਜ਼ਰ ਆ ਰਹੇ ਹਨ। ਉਹ ਪਿਛਲੇ 10 ਦਿਨਾਂ ਤੋਂ ਲੁਧਿਆਣਾ ‘ਚ ਕਾਫ਼ੀ ਸਰਗਰਮ ਹਨ।

ਨਾਇਬ ਸੈਣੀ ਦਾ ਲੁਧਿਆਣਾ ਦੌਰਾ

ਭਾਜਪਾ ਲਈ ਚੋਣ ਪ੍ਰਚਾਰ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਲੁਧਿਆਣਾ ਪਹੁੰਚ ਰਹੇ ਹਨ। ਸੈਣੀ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਲਈ ਪ੍ਰਚਾਰ ਕਰਨਗੇ। ਨਾਇਬ ਸੈਣੀ ਦੇ ਲੁਧਿਆਣਾ ਦੌਰੇ ਨਾਲ ਭਾਜਪਾ ਵਰਕਰਾਂ ‘ਚ ਉਤਸ਼ਾਹ ਦਾ ਮਾਹੌਲ ਹੈ। ਦੱਸ ਦਈਏ ਕੀ ਕੱਲ੍ਹ ਯਾਨੀ 15 ਯੂਨ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਲੁਧਿਆਣਾ ਜ਼ਿਮਨੀ ਚੋਣ ‘ਚ ਪਾਰਟੀ ਉਮੀਦਵਾਰ ਦਾ ਪ੍ਰਚਾਰ ਕਰਨ ਲਈ ਆ ਰਹੇ ਹਨ।

ਕਾਂਗਰਸ ਲਈ ਅਲਕਾ ਲਾਂਬਾ ਕਰਨਗੇ ਪ੍ਰਚਾਰ

ਉੱਥੇ ਹੀ ਆਲ ਇੰਡੀਆਂ ਮਹਿਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਅਲਕਾ ਲਾਂਬਾ ਵੀ ਲੁਧਿਆਣਾ ਪਹੁੰਚ ਰਹੇ ਹਨ। ਉਹ ਆਪਣੇ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਲਈ ਚੋਣ ਪ੍ਰਚਾਰ ਕਰਦੇ ਹੋਏ ਨਜ਼ਰ ਆਉਣਗੇ। ਉਹ ਫਿਰੋਜ਼ਪੁਰ ਰੋਡ ਸਥਿਤ ਸੰਧੂ ਟਾਵਰ ਨਜ਼ਦੀਕ ਬਣੇ ਕਾਂਗਰਸ ਚੋਣ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ਕਰਨਗੇ। ਉਨ੍ਹਾਂ ਨਾਲ ਹਲਕਾ ਪੱਛਮੀ ਜ਼ਿਮਨੀ ਚੋਣ ਦੇ ਇੰਚਾਰਜ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਵੀ ਮੌਜੂਦ ਰਹਿਣਗੇ।

ਜ਼ਿਮਨੀ ਚੋਣ ‘ਚ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰ

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਅਰੋੜਾ ਲੁਧਿਆਣਾ ਦੇ ਇੱਕ ਉਦਯੋਗਪਤੀ ਹਨ ਅਤੇ ਆਪਣੇ ਸਮਾਜ ਭਲਾਈ ਕਾਰਜਾਂ ਲਈ ਵੀ ਜਾਣੇ ਜਾਂਦੇ ਹਨ। ਅਰੋੜਾ 2022 ਤੋਂ ਰਾਜ ਸਭਾ ਦੇ ਮੈਂਬਰ ਹਨ।
ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜੋ 2012 ਅਤੇ 2017 ਵਿੱਚ ਦੋ ਵਾਰ ਇਸ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਸ ਉਪ ਚੋਣ ਲਈਪਰਉਪਕਾਰ ਸਿੰਘ ਘੁੰਮਣ ਨੂੰ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਨੇ ਇਸ ਉਪ ਚੋਣ ਲਈ ਜੀਵਨ ਗੁਪਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ।

LEAVE A REPLY

Please enter your comment!
Please enter your name here