Home Desh Sikander Singh Maluka ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ, ਸੁਖਬੀਰ ਬਾਦਲ ਨੇ...

Sikander Singh Maluka ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ, ਸੁਖਬੀਰ ਬਾਦਲ ਨੇ ਕਰਵਾਈ ਪਾਰਟੀ ਜੁਆਇੰਨ

128
0

ਸਿਕੰਦਰ ਸਿੰਘ ਮਲੂਕਾ ਦੀ ਵਾਪਸੀ ਨੂੰ ਲੈ ਕੇ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ਤੇ ਪੋਸਟ ਕੀਤਾ

ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਹੋ ਗਈ ਹੈ। ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੜ ਪਾਰਟੀ ਜੁਆਇੰਨ ਕਰਵਾਈ। ਦੱਸ ਦਈਏ ਕਿ ਸਿਕੰਦਰ ਸਿੰਘ ਮਲੂਕਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਬਾਹਰ ਦਾ ਰਾਸਤਾ ਦੱਸਿਆ ਗਿਆ ਸੀ। ਮਲੂਕਾ ਦੇ ਪਾਰਟੀ ਤੋਂ ਬਾਹਰ ਹੋਣ ਤੋਂ ਬਾਅਦ ਉਨ੍ਹਾਂ ਦੀ ਨੂੰਹ ਨੇ ਇਸ ਵਾਰ ਬਠਿੰਡਾ ਤੋਂ ਭਾਜਪਾ ਲਈ ਚੋਣ ਲੜੀ ਸੀ। ਉਨ੍ਹਾਂ ਦੀ ਧੀ ਤੇ ਪੁੱਤਰ ਨੇ ਭਾਜਪਾ ਜੁਆਇੰਨ ਕਰ ਲਈ ਸੀ। ਇਸ ਦੌਰਾਨ ਮਲੂਕਾ ਦੀਆਂ ਨਜ਼ਦੀਕੀਆਂ ਵੀ ਭਾਜਪਾ ਨਾਲ ਦੇਖੀਆਂ ਗਈਆਂ, ਪਰ ਉਨ੍ਹਾਂ ਨੇ ਭਾਜਪਾ ਪਾਰਟੀ ਜੁਆਇੰਨ ਨਹੀਂ ਕੀਤੀ ਸੀ।
ਸਿਕੰਦਰ ਸਿੰਘ ਮਲੂਕਾ ਦੀ ਵਾਪਸੀ ਨੂੰ ਲੈ ਕੇ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ਤੇ ਪੋਸਟ ਕੀਤਾ- ਮੈਨੂੰ ਸੀਨੀਅਰ ਅਕਾਲੀ ਆਗੂ ਸ. ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਸਵਾਗਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ। ਮਲੂਕਾ ਸਾਹਿਬ ਨੇ ਸ. ਪ੍ਰਕਾਸ਼ ਸਿੰਘ ਜੀ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਉਨ੍ਹਾਂ ਦੀ ਵਾਪਸੀ ਪਾਰਟੀ ਨੂੰ ਹੋਰ ਮਜ਼ਬੂਤ ​​ਕਰੇਗੀ, ਅਤੇ ਉਹ ਤੁਰੰਤ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੀ ਮੁਹਿੰਮ ਵਿੱਚ ਸ਼ਾਮਲ ਹੋਣਗੇ। ਪੰਜਾਬ ਦੇ ਲੋਕਾਂ ਦੇ ਸਮਰਥਨ ਨਾਲ ਅਕਾਲੀ ਦਲ ਹਰ ਬੀਤਦੇ ਦਿਨ ਦੇ ਨਾਲ ਮਜ਼ਬੂਤ ​​ਹੋ ਰਿਹਾ ਹੈ। ਮੈਂ ਸਾਰੇ ਪੰਜਾਬੀਆਂ ਨੂੰ ਸੂਬੇ ਦੀ ਸ਼ਾਂਤੀ ਅਤੇ ਵਿਕਾਸ ਲਈ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਇਕੱਠੇ ਹੋਣ ਦੀ ਅਪੀਲ ਕਰਦਾ ਹਾਂ।

 

LEAVE A REPLY

Please enter your comment!
Please enter your name here