ਸਰਹਾਲੀ ਪੁਲਿਸ ਨੇ ਸੂਚਨਾ ਮਿਲਣ ਤੋਂ ਬਾਅਦ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਕਸਬਾ ਸਰਹਾਲੀ ਕਲਾਂ ਦੀ ਦਾਣਾ ਮੰਡੀ ਨੇੜੇ ਆਪਸੀ ਰੰਜਿਸ਼ ਨੇ ਇੱਕ ਜਾਨ ਲੈ ਲਈ। ਰੰਜ਼ਿਸ਼ ਦੇ ਚੱਲਦਿਆਂ ਹੋਏ ਝਗੜੇ ਦੌਰਾਨ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪਿੰਡ ਠੱਠਾ ਵਾਸੀ ਵਿਵੇਕਬੀਰ ਸਿੰਘ ਵਜੋਂ ਹੋਈ ਹੈ, ਜੋ ਕਿ ਇੱਕ ਵਾਲੀਬਾਲ ਦਾ ਖਿਡਾਰੀ ਸੀ। ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 17 ਸਾਲ ਦੇ ਕਰੀਬ ਹੈ। ਸਰਹਾਲੀ ਪੁਲਿਸ ਨੇ ਸੂਚਨਾ ਮਿਲਣ ਤੋਂ ਬਾਅਦ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਤੇਜ਼ਧਾਰ ਹਥਿਆਰ ਨਾਲ ਹਮਲਾ
ਮ੍ਰਿਤਕ ਦੇ ਪਿਤਾ ਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਜਿੰਦਰ ਸਿੰਘ ਮਨੀ ਵਾਸੀ ਸਰਹਾਲੀ ਨਾਲ ਵਿਵੇਕਬੀਰ ਸਿੰਘ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਦੌਰਾਨ ਮਨਜਿੰਦਰ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਹਥਿਆਰ ਦਾ ਹਮਲਾ ਲੱਗਣ ਕਾਰਨ ਵਿਵੇਕਬੀਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਤੇ ਹਸਪਤਾਲ ਲੈ ਜਾਂਦੇ ਸਮੇਂ ਉਸ ਦੀ ਰਸਤੇ ‘ਚ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ
ਉੱਧਰ ਮੌਕੇ ‘ਤੇ ਪਹੁੰਚੇ ਡੀਐਸਪੀ ਪੱਟੀ ਲਵਕੇਸ਼ ਸੈਣੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਆਸ-ਪਾਸ ਦੇ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।