ਲੁਧਿਆਣਾ ਪੱਛਮੀ ‘ਚ ਅੱਜ ਯਾਨੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਿੰਗ ਹੋ ਰਹੀ ਹੈ।
ਮਣੀ ਅਕਾਲੀ ਦਲ ਦੇ ਉਮੀਵਾਰ ਪਰਉਪਕਾਰ ਸਿੰਘ ਘੁੰਮਣ ਨੇ ਪਾਈ ਵੋਟ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਆਪਣੇ ਪਰਿਵਾਰ ਨਾਲ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਉਨ੍ਹਾਂ ਦੀ ਪਤਨੀ ਨੇ ਲੋਕਾਂ ਨੂੰ ਇੰਨੀ ਗਰਮੀ ‘ਚ ਵੋਟ ਦਾ ਇਸਤੇਮਾਲ ਕਰਨ ਲਈ ਧੰਨਵਾਦ ਕੀਤਾ।
ਸਵੇਰ 9 ਵਜੇ ਤੱਕ 8.50 ਫੀਸਦੀ ਵੋਟਿੰਗ
ਲੁਧਿਆਣਾ ਪੱਛਮੀ ‘ਚ ਜ਼ਿਮਨੀ ਚੋਣ ਲਈ ਸਵੇਰੇ 9 ਵਜੇ ਤੱਕ 8.50 ਫੀਸਦੀ ਮਤਦਾਨ ਹੋ ਚੁੱਕਿਆ ਹੈ। ਵੋਟਰ ਵੱਧ-ਚੜ੍ਹ ਕੇ ਵੋਟਿੰਗ ‘ਚ ਹਿੱਸਾ ਲੈ ਰਹੇ ਹਨ।
ਸੀਐਮ ਮਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਸੀਐਮ ਮਾਨ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘ਤੇ ਇੱਕ ਪੋਸਟ ਸਾਂਝੀ ਕੀਤੀ ਅਤੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਭਾਰਤ ਭੂਸ਼ਣ ਆਸ਼ੂ ਨੇ ਪਤਨੀ ਨਾਲ ਪਾਈ ਵੋਟ
ਲੁਧਿਆਣਾ ਪੱਛਮੀ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਆਪਣੀ ਮਮਤਾ ਨਾਲ ਵੋਟਿੰਗ ਦੇ ਹੱਕ ਦਾ ਇਸਤੇਮਾਲ ਕੀਤਾ।
ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ
ਲੁਧਿਆਣਾ ਪੱਛਮੀ ਤੋਂ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਐਨਐਮ ਜੈਨ ਸਕੂਲ ਪੋਲਿੰਗ ਸਟੇਸ਼ਨ ‘ਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਦੀ ਲੜਾਈ ਲੜਦੇ ਰਹਿਣਗੇ।
‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਕਿਹਾ ਸਾਰੇ ਵੋਟ ਦੇ ਅਧਿਕਾਰ ਦਾ ਕਰੋ ਇਸਤੇਮਾਲ
ਆਪ ਉਮੀਦਵਾਰ ਸੰਜੀਵ ਅਰੋੜਾ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਕਿਹਾ। ਉਨ੍ਹਾਂ ਨੇ ਸਾਰੇ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਉਹ ਸਭ ਉਮੀਦਵਾਰਾਂ ਨੂੰ ਬਰਾਬਰ ਸਮਝਦੇ ਹਨ। ਉਨ੍ਹਾਂ ਦਾ ਸਭ ਨਾਲ ਬਰਾਬਰ ਮੁਕਾਬਲਾ ਹੈ।
ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਮੰਦਿਰ ‘ਚ ਟੇਕਿਆ ਮੱਥਾ
ਭਾਜਪਾ ਉਮੀਦਵਾਰ ਜੀਵਨ ਗੁਪਤਾ ਚੋਣ ਵਾਲੇ ਦਿਨ ਸਭ ਤੋਂ ਪਹਿਲਾਂ ਮੰਦਿਰ ਆਸ਼ੀਰਵਾਦ ਲੈਣ ਪਹੁੰਚੇ। ਉਨ੍ਹਾਂ ਨੇ ਮੰਦਿਰ ‘ਚ ਮੱਥਾ ਟੇਕਿਆ ਤੇ ਕਿਹਾ ਕਿ 23 ਜੂਨ ਨੂੰ ਨਤੀਜ਼ੇ ਉਨ੍ਹਾਂ ਦੇ ਹੱਕ ‘ਚ ਆਉਣਗੇ।
ਕਿਉਂ ਹੋ ਰਹੀ ਹੈ ਜ਼ਿਮਨੀ ਚੋਣ?
ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਘਰ ‘ਚ ਹੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਹ ਬੰਦੂਕ ਸਾਫ਼ ਕਰ ਰਹੇ ਸਨ, ਇਸ ਦੌਰਾਨ ਗਲਤੀ ਨਾਲ ਗੋਲੀ ਚੱਲ ਗਈ ਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ। ਚੋਣ ਕਮੀਸ਼ਨ ਨੇ 25 ਮਈ ਨੂੰ ਜ਼ਿਮਨੀ ਚੋਣ ਦੀ ਘੋਸ਼ਣਾ ਕੀਤੀ।
4 ਪ੍ਰਮੁੱਖ ਪਾਰਟੀਆਂ ‘ਚ ਟੱਕਰ
ਇਸ ਜ਼ਿਮਨੀ ਚੋਣ ‘ਚ ਚਾਰ ਪਾਰਟੀਆਂ ‘ਚ ਸਿੱਧੀ ਟੱਕਰ ਦੇਖੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਕਾਰੋਬਾਰੀ ਦੇ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ‘ਚ ਉਤਾਰਿਆ ਹੈ, ਜਦਕਿ ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਦਾਅ ਖੇਡਿਆ ਹੈ। ਉੱਥੇ ਹੀ ਭਾਜਪਾ ਵੱਲੋਂ ਜੀਵਨ ਗੁਪਤਾ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਪਰਓਪਕਾਰ ਸਿੰਘ ਘੁੰਮਣ ਚੋਣ ਮੈਦਾਨ ‘ਚ ਹਨ।
ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਲੁਧਿਆਣਾ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ
ਲੁਧਿਆਣਾ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
ਲੁਧਿਆਣਾ ਪੱਛਮੀ ‘ਚ ਅੱਜ ਯਾਨੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਦਾ ਸਮਾਂ ਸਵੇਰੇ 7 ਵਜੇਂ ਤੋਂ ਸ਼ਾਮ 6 ਵਜੇ ਤੱਕ ਰਹੇ। ਚੋਣ ਨਤੀਜ਼ੇ 23 ਜੂਨ ਨੂੰ ਐਲਾਨੇ ਜਾਣਗੇ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕੁੱਲ 1,75,469 ਵੋਟਰ ਹਨ, ਜਿਨ੍ਹਾਂ ਵਿੱਚ 90,088 ਪੁਰਸ਼, 85,371 ਔਰਤਾਂ ਅਤੇ 10 ਤੀਜੇ ਲਿੰਗ ਸ਼ਾਮਲ ਹਨ। ਇਨ੍ਹਾਂ ਲਈ ਕੁੱਲ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇੱਥੇ ਤੁਹਾਨੂੰ ਚੋਣ ਦੀ ਹਰ ਅਪਡੇਟ ਦੇਖਣ ਨੂੰ ਮਿਲੇਗੀ।






































