Home Desh Yoga Day: ਕੈਬਨਿਟ ਮੰਤਰੀ Aman Arora ਤੇ Speaker Kultar Sandhwan ਨੇ...

Yoga Day: ਕੈਬਨਿਟ ਮੰਤਰੀ Aman Arora ਤੇ Speaker Kultar Sandhwan ਨੇ ਮਨਾਇਆ ਯੋਗ ਦਿਵਸ

122
0

ਸਵੇਰ ਦੀ ਪਹਿਲੀ ਕਿਰਨ ਦੇ ਨਾਲ, ਸੁਨਾਮ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਸ਼ਨ ਦੇਖਣ ਨੂੰ ਮਿਲਿਆ।

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸੁਨਾਮ ਵਿੱਚ ਆਯੋਜਿਤ ਤਿੰਨ ਵੱਡੇ ਯੋਗਾ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ। ਉੱਥੇ ਹੀ ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਕੋਟਕਪੁਰਾ ਯੋਗਾ ਕੈਂਪ ‘ਚ ਹਿੱਸਾ ਲਿਆ। ਅਮਨ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣ।
ਸਵੇਰ ਦੀ ਪਹਿਲੀ ਕਿਰਨ ਦੇ ਨਾਲ, ਸੁਨਾਮ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਸ਼ਨ ਦੇਖਣ ਨੂੰ ਮਿਲਿਆ। ਤਿੰਨ ਵੱਖ-ਵੱਖ ਥਾਵਾਂ ‘ਤੇ ਆਯੋਜਿਤ ਯੋਗਾ ਪ੍ਰੋਗਰਾਮਾਂ ਵਿੱਚ ਸੈਂਕੜੇ ਲੋਕਾਂ ਨੇ ਹਿੱਸਾ ਲਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੁਦ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਅਤੇ ਯੋਗਾ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਯੋਗਾ ਨਾ ਸਿਰਫ਼ ਸਰੀਰ ਨੂੰ ਸਿਹਤਮੰਦ ਰੱਖਣ ਦਾ ਸਾਧਨ ਹੈ, ਸਗੋਂ ਮਾਨਸਿਕ ਸੰਤੁਲਨ ਅਤੇ ਅਧਿਆਤਮਿਕ ਸ਼ਾਂਤੀ ਦਾ ਮਾਰਗ ਵੀ ਹੈ।
ਨੌਜਵਾਨਾਂ, ਔਰਤਾਂ ਅਤੇ ਬਜ਼ੁਰਗ ਨਾਗਰਿਕਾਂ ਨੇ ਵੀ ਇਨ੍ਹਾਂ ਪ੍ਰੋਗਰਾਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੂਰੇ ਉਤਸ਼ਾਹ ਨਾਲ ਵੱਖ-ਵੱਖ ਯੋਗਾ ਆਸਣਾਂ ਦਾ ਅਭਿਆਸ ਕੀਤਾ। ਇਸ ਤਰ੍ਹਾਂ, ਯੋਗ ਦਿਵਸ ਦੇ ਮੌਕੇ ‘ਤੇ, ਸੁਨਾਮ ਵਿੱਚ ਸਿਹਤ ਅਤੇ ਜਾਗਰੂਕਤਾ ਦਾ ਇੱਕ ਵਿਲੱਖਣ ਸੰਗਮ ਦੇਖਣ ਨੂੰ ਮਿਲਿਆ, ਅਤੇ ਅਮਨ ਅਰੋੜਾ ਨੇ ਖੁਦ ਅੱਗੇ ਆ ਕੇ ਸਮਾਜ ਨੂੰ ਸਿਹਤਮੰਦ ਰਹਿਣ ਦਾ ਸੰਦੇਸ਼ ਦਿੱਤਾ।

Punjab ਵਿਧਾਨ ਸਭਾ ਦੇ Speaker Kultar Sandhwan ਨੇ ਕੀਤਾ ਯੋਗਾ

ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਕੋਟਕਪੁਰਾ ਵਿਖੇ ਯੋਗਾ ਕੈਂਪ ‘ਚ ਹਿੱਸਾ ਲਿਆ। ਉਨ੍ਹਾਂ ਨੇ ਕੁਰਸੀ ‘ਤੇ ਬੈਠ ਕੇ ਯੋਗ ਆਸਣ ਕੀਤੇ। ਉਨ੍ਹਾਂ ਨੇ ਯੋਗਾ ਦਿਵਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਭ ਤੋਂ ਪਹਿਲਾਂ ਆਮ ਲੋਕਾਂ ਨੂੰ ਇਹ ਗਿਫ਼ਟ ਦਿੱਤਾ। ਉਨ੍ਹਾਂ ਕਿਹਾ ਕਿ ਸੀਐਮ ਦੀ ਯੋਗਸ਼ਾਲਾ ਅਰਵਿੰਦ ਕੇਜਰੀਵਾਲ ਨੇ ਦਿੱਲੀ ‘ਚ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰੋਗਰਾਮ ਵੱਡੇ ਕਾਰੋਬਾਰੀਆਂ ਤੇ ਵੱਡੇ ਲੋਕਾਂ ਵਾਸਤੇ ਹੁੰਦੇ ਹਨ ਤੇ ਆਮ ਲੋਕਾਂ ਵਾਸਤੇ ਕੀ ਕੀਤਾ ਜਾਵੇਗਾ ਤਾਂ ਉਨ੍ਹਾਂ ਨੇ ਯੋਗਾ ਤੋਂ ਵੱਡੀ ਕੋਈ ਗੱਲ ਹੀ ਕੋਈ ਨਹੀਂ।
ਉਨ੍ਹਾਂ ਕਿਹਾ ਕਿ ਯੋਗਾ ਲੋਕਾਂ ਨੂੰ ਅੰਦਰ ਜੋੜਦੀ ਹੈ। ਲੋਕਾਂ ਨੂੰ ਅੱਜ-ਕੱਲ੍ਹ ਟੈਂਸ਼ਨ ਬਹੁੱਤ ਹੁੰਦੀ ਹੈ। ਲੋਕਾਂ ਨੂੰ ਚਿੰਤਾ ਮੁਕਤ ਰਹਿਣਾ ਹੈ ਤਾਂ ਯੋਗਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਜ਼ਿੰਦਗੀ ਦਾ ਆਨੰਦ ਲੈਣਾ ਚਾਹੀਦਾ ਹੈ।

LEAVE A REPLY

Please enter your comment!
Please enter your name here