Home Desh Ludhiana By-Election ਲਈ ਵੋਟਾਂ ਦੀ ਗਿਣਤੀ ਜਾਰੀ, 14 ਗੇੜ੍ਹ ਵਿੱਚ ਹੋਵੇਗੀ...

Ludhiana By-Election ਲਈ ਵੋਟਾਂ ਦੀ ਗਿਣਤੀ ਜਾਰੀ, 14 ਗੇੜ੍ਹ ਵਿੱਚ ਹੋਵੇਗੀ ਕਾਉਂਟਿੰਗ

114
0

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ।

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ ਯਾਨੀ 23 ਜੂਨ ਨੂੰ ਆਉਣਗੇ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਕਾਉਂਟਿੰਗ ਹੋ ਰਹੀ ਹੈ। ਵੋਟਾਂ ਦੀ ਗਿਣਤੀ 14 ਗੇੜ੍ਹ ਵਿੱਚ ਹੋਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿੱਚ 51.33% ਵੋਟਰਾਂ ਨੇ ਵੋਟ ਪਾਈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਆਮ ਆਦਮੀ ਪਾਰਟੀ ਨੇ ਇੱਥੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਸੀ। ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਜ਼ਿਮਨੀ ਚੋਣ ਦੇ ਇਸ ਅਖਾੜੇ ਵਿੱਚ ਭੇਜ ਕੇ ਵੱਡਾ ਦਾਅ ਖੇਡਿਆ ਹੈ। ਹੁਣ ਦੇਖਣਾ ਹੋਵੇਗਾ ਕਿ ਜਨਤਾ ਦੀ ਪਸੰਦ ਕੌਣ ਹੈ।
ਕਾਂਗਰਸ ਨੇ ਇਸ ਸੀਟ ਤੋਂ 2 ਵਾਰ ਜੇਤੂ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਤੋਂ ਪਰਉਪਕਾਰ ਸਿੰਘ ਘੁੰਮਣ ਅਤੇ ਜੀਵਨ ਗੁਪਤਾ ਭਾਜਪਾ ਦੀ ਟਿਕਟ ‘ਤੇ ਚੋਣ ਲੜ ਚੁੱਕੇ ਹਨ।

ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਹੋਈ ਜ਼ਿਮਨੀ ਚੋਣ

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਗੋਗੀ ਨੇ 2022 ਵਿੱਚ ਇਸ ਲੁਧਿਆਣਾ ਪੱਛਮੀ ਸੀਟ ਤੋਂ ਜਿੱਤ ਪ੍ਰਾਪਤ ਕੀਤੀ ਸੀ। ਹਾਲਾਂਕਿ, ਕੁਝ ਮਹੀਨੇ ਪਹਿਲਾਂ ਉਨ੍ਹਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇੱਥੇ ਜ਼ਿਮਨੀ ਚੋਣ ਹੋ ਰਹੀ ਹੈ।

2027 ਚੋਣਾਂ ਦਾ ਸੈਮੀਫਾਇਨਲ

ਲੁਧਿਆਣਾ ਜ਼ਿਮਨੀ ਚੋਣ ਨੂੰ 2027 ਚੋਣਾਂ ਦੇ ਸੈਮੀਫਾਇਨਲ ਵਜੋਂ ਦੇਖਿਆ ਜਾ ਰਿਹਾ ਹੈ। ਸਿਆਸੀ ਪਾਰਟੀਆਂ ਨੇ ਆਪਣੇ ਚਿਹਰੀਆਂ ਨੂੰ ਮੈਦਾਨ ਵਿੱਚ ਉੱਤਾਰ ਕੇ ਵੱਡਾ ਦਾਅ ਖੇਡਿਆ ਹੈ।ਜੇਕਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਜਿੱਤ ਜਾਂਦੇ ਹਨ, ਤਾਂ ‘ਆਪ’ ਵਿਸ਼ਵਾਸ ਕਰ ਸਕਦੀ ਹੈ ਕਿ ਪੰਜਾਬ ਵਿੱਚ ਉਨ੍ਹਾਂ ਦੀ ਪਾਰਟੀ ਦਾ ਸਮਰਥਨ ਅਧਾਰ ਅਜੇ ਵੀ ਬਰਕਰਾਰ ਹੈ। 2027 ਵਿੱਚ 2 ਸਾਲਾਂ ਬਾਅਦ ਦੁਬਾਰਾ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਇਸ ਤੋਂ ਪਹਿਲਾਂ ਇੱਥੇ ਜਿੱਤ ਸਰਕਾਰ ਦੇ ਕੰਮ ‘ਤੇ ਮੋਹਰ ਲਗਾਏਗੀ।

LEAVE A REPLY

Please enter your comment!
Please enter your name here