ਲੁਧਿਆਣਾ ਪੱਛਮੀ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।
ਲੁਧਿਆਣਾ ਪੱਛਮੀ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪਹਿਲੇ ਗੇੜ੍ਹ ਤੋਂ ਲੈ ਕੇ ਆਖਰੀ ਗੇੜ੍ਹ ਤੱਕ ਉਨ੍ਹਾਂ ਦੀ ਲੀਡ ਬਰਕਰਾਰ ਰਹੀ। ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲਿਆ।
ਲੁਧਿਆਣਾ ਪੱਛਮੀ ਨੂੰ ਮਿਲੇਗਾ ਕੈਬਨਿਟ ਮੰਤਰੀ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਜੀਵ ਅਰੋੜਾ ਦੇ ਲਈ ਪ੍ਰਚਾਰ ਦੌਰਾਨ ਇੱਕ ਜਨਤਕ ਰੈਲੀ ਵਿੱਚ ਲੋਕਾਂ ਨਾਲ ਵਾਅਦਾ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਜੇਕਰ ਲੋਕ ਸੰਜੀਵ ਅਰੋੜਾ ਨੂੰ ਵਿਧਾਇਕ ਚੁਣਦੇ ਹਨ ਤਾਂ ਉਹ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਉਣਗੇ। ਕੇਜਰੀਵਾਲ ਨੇ ਕਿਹਾ ਸੀ ਕਿ ਉਹ ਆਪਣੀ ਸ਼ਕਤੀ ਅਤੇ ਸਰੋਤਾਂ ਨਾਲ ਲੁਧਿਆਣਾ ਪੱਛਮੀ ਨੂੰ ਬਦਲ ਦੇਣਗੇ।