ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਵਿਧਾਇਕਾਂ ਦੇ ਨਾਲ ਧੰਨਵਾਦ ਰੋਡ ਸ਼ੋਅ ਕੱਢਣਗੇ।
ਲੁਧਿਆਣਾ ‘ਚ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੋਡ ਸ਼ੋਅ ਕੱਢਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਵਿਧਾਇਕਾਂ ਦੇ ਨਾਲ ਧੰਨਵਾਦ ਰੋਡ ਸ਼ੋਅ ਕੱਢਣਗੇ। ਇਸ ਦੌਰਾਨ ਪੰਜਾਬ ਆਮ ਆਦਮੀ ਪਾਰਟੀ ਦੀ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸੈਰੀ ਕਲਸੀ ਵੀ ਮੌਜੂਦ ਰਹਿਣਗੇ।
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪਹਿਲੇ ਗੇੜ੍ਹ ਤੋਂ ਲੈ ਕੇ ਆਖਰੀ ਗੇੜ੍ਹ ਤੱਕ ਉਨ੍ਹਾਂ ਦੀ ਲੀਡ ਬਰਕਰਾਰ ਰਹੀ। ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲਿਆ। AAP ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ।
ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੰਜੀਵ ਅਰੋੜਾ ਵਰਕਰਾਂ ਦੇ ਨਾਲ ਸਰਟੀਫਿਕੇਟ ਹਾਸਿਲ ਕਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੋਲ੍ਹ ਪੁੱਜੇ। ਜਿਥੇ ਉਨ੍ਹਾਂ ਨੂੰ ਜਿੱਤ ਦਾ ਸਰਟੀਫਿਕੇਟ ਦਿੱਤਾ ਗਿਆ। ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਸਮੇਤ ਕੈਬਨਿਟ ਮੰਤਰੀ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਵੀ ਉਨ੍ਹਾਂ ਦੇ ਨਾਲ ਨਜ਼ਰ ਆਏ।