ਪਿਛਲੇ 24 ਘੰਟਿਆਂ ਵਿੱਚ, ਸੂਬੇ ਦੇ ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ ਆਈ ਹੈ।
ਪੰਜਾਬ ਵਿੱਚ ਅੱਜ ਯਾਨੀ 30 ਜੁਲਾਈ ਨੂੰ ਮੀਂਹ ਜਾਂ ਗਰਜ-ਤੂਫ਼ਾਨ ਦੀ ਕੋਈ ਚੇਤਾਵਨੀ ਨਹੀਂ ਹੈ, ਹਾਲਾਂਕਿ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਅਗਲੇ ਤਿੰਨ ਦਿਨਾਂ ਤੱਕ ਵੀ ਮੌਸਮ ਅਜਿਹਾ ਹੀ ਰਹੇਗਾ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 2 ਅਗਸਤ ਨੂੰ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਪਿਛਲੇ 24 ਘੰਟਿਆਂ ਵਿੱਚ, ਸੂਬੇ ਦੇ ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ ਆਈ ਹੈ। ਇਹ ਆਮ ਨਾਲੋਂ 3.8 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 38 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਟਿਆਲਾ ਵਿੱਚ ਸਭ ਤੋਂ ਵੱਧ 32.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਸਵੇਰੇ 8 ਵਜੇ ਤੱਕ ਲਗਭਗ 72 ਤਹਿਸੀਲਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।
ਪੂਰੇ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੀਆਂ ਕਈ ਥਾਵਾਂ (50 ਤੋਂ 75 ਫੀਸਦ) ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਮਾਨਸਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਥੇ 25 ਤੋਂ 50 ਫੀਸਦ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਫਿਰੋਜ਼ਪੁਰ, ਮੋਗਾ, ਫਰੀਦਕੋਟ, ਅੰਮ੍ਰਿਤਸਰ, ਤਰਨਤਾਰਨ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।