ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ ਅੰਮ੍ਰਿਤਪਾਲ ਦੇ 9 ਸਾਥੀਆਂ ਦੀ ਕੋਰਟ ‘ਚ ਪੇਸ਼ੀ ਹੋਵੇਗੀ।
ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੀ ਕੋਰਟ ‘ਚ ਪੇਸ਼ੀ ਹੋਵੇਗੀ। ਇਸ ਦੌਰਾਨ 38 ਹੋਰ ਮੁਲਜ਼ਮਾਂ ਦੀ ਵੀ ਪੇਸ਼ੀ ਹੋਵੇਗੀ। ਇਹ ਅੰਮ੍ਰਿਤਸਰ ਕੋਰਟ ਦੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਨੂੰ ਵੀਡੀਓ ਕਾਨਫਰਾਂਸਿੰਗ ਜ਼ਰੀਏ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਅਜਨਾਲਾ ਥਾਣੇ ‘ਤੇ ਹਮਲੇ ਮਾਮਲੇ ਵਿੱਚ ਦਰਜ FIR ਨੰਬਰ 39 ਤਹਿਤ ਦਿਬਦੁਗਢ਼ ਜੇਲ ‘ਚੋਂ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਨੂੰ ਲਿਆਂਦਾ ਗਿਆ ਸੀ।
ਅੰਮ੍ਰਿਤਪਾਲ ਸਿੰਘ ਅਤੇ ਅਜਨਾਲਾ ਥਾਣੇ ਹਮਲੇ ਬਾਰੇ ਜਾਣੋ
ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਹਨ। ਉਹ ਵਾਰਿਸ ਪੰਜਾਬ ਡੇ ਦੇ ਮੁਖੀ ਵੀ ਹਨ। ਅੰਮ੍ਰਿਤਪਾਲ ਸਿੰਘ ਦਾ ਜਨਮ 17 ਜਨਵਰੀ 1993 ਨੂੰ ਅੰਮ੍ਰਿਤਸਰ ਦੇ ਜੱਲੂਪੁਰ ਖੇੜਾ ਵਿੱਚ ਹੋਇਆ ਸੀ। ਸਾਲ 2021 ਵਿੱਚ, ਅੰਮ੍ਰਿਤਪਾਲ ਪਰਿਵਾਰ ਦੇ ਟਰਾਂਸਪੋਰਟ ਕਾਰੋਬਾਰ ਵਿੱਚ ਸ਼ਾਮਲ ਹੋ ਗਿਆ ਅਤੇ ਦੁਬਈ ਚਲਾ ਗਿਆ।
ਅੰਮ੍ਰਿਤਪਾਲ 2022 ਵਿੱਚ ਭਾਰਤ ਵਾਪਸ ਆਇਆ ਅਤੇ ਸਾਲ 2023 ਵਿੱਚ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਹੋਈ ਹਿੰਸਾ ਤੋਂ ਬਾਅਦ ਅੰਮ੍ਰਿਤਪਾਲ ਸੁਰਖੀਆਂ ਵਿੱਚ ਆਇਆ। ਇਲਜ਼ਾਮ ਸਨ ਕਿ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਤੋਂ ਨਾਰਾਜ਼ ਅੰਮ੍ਰਿਤਪਾਲ ਨੇ 23 ਫਰਵਰੀ ਨੂੰ ਆਪਣੇ ਸਮਰਥਕਾਂ ਨਾਲ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ ਸੀ। ਅੰਮ੍ਰਿਤਪਾਲ ਸਿੰਘ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਵਾਰੰਟ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ NSA ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਾਲਾਂਕਿ, ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਤੋਂ NSA ਹਟਾ ਦਿੱਤਾ ਗਿਆ ਹੈ।