Home Desh ਆਜ਼ਾਦੀ ਦਿਵਸ ‘ਤੇ ਫਰੀਦਕੋਟ ‘ਚ ਤਿਰੰਗਾ ਲਹਿਰਾਉਣਗੇ CM ਮਾਨ, ਹੋਰ ਮੰਤਰੀ ਦੀ...

ਆਜ਼ਾਦੀ ਦਿਵਸ ‘ਤੇ ਫਰੀਦਕੋਟ ‘ਚ ਤਿਰੰਗਾ ਲਹਿਰਾਉਣਗੇ CM ਮਾਨ, ਹੋਰ ਮੰਤਰੀ ਦੀ ਸੂਚੀ ਜਾਰੀ

87
0

ਪੰਜਾਬ ਰਾਜ ਦੀਆਂ ਸਾਰੀਆਂ ਡਿਵੀਜ਼ਨਾਂ, ਸਾਰੇ ਡੀਸੀ ਅਤੇ ਸਾਰੇ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਪੰਜਾਬ ਸਰਕਾਰ ਨੇ 15 ਅਗਸਤ ਨੂੰ ਆਜ਼ਾਦੀ ਦਿਵਸ ‘ਤੇ ਤਿਰੰਗਾ ਲਹਿਰਾਉਣ ਲਈ ਸੂਚੀ ਜਾਰੀ ਕੀਤੀ ਹੈ। ਇਸ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ‘ਚ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ।ਜਾਰੀ ਕੀਤੀ ਗਈ ਸੂਚੀ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 18 ਆਗੂ ਤਿਰੰਗਾ ਲਹਿਰਾਉਣਗੇ।

ਨੋਟਿਫਿਕੇਸ਼ਨ ਜਾਰੀ

 

ਮੈਜਿਸਟ੍ਰੇਟਾਂ ਨੂੰ ਹਦਾਇਤਾਂ ਜਾਰੀ

ਇਸ ਸਬੰਧੀ ਪੰਜਾਬ ਰਾਜ ਦੀਆਂ ਸਾਰੀਆਂ ਡਿਵੀਜ਼ਨਾਂ, ਸਾਰੇ ਡੀਸੀ ਅਤੇ ਸਾਰੇ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਫਿਰੋਜ਼ਪੁਰ ਵਿੱਚ ਸਪੀਕਰ ਕੁਲਤਾਰ ਸੰਧਾਵਾ, ਫਾਜ਼ਿਲਕਾ ਵਿੱਚ ਡਿਪਟੀ ਸਪੀਕਰ ਜੈ ਕਿਸ਼ਨ ਰੋਡੀ , ਰੂਪਨਗਰ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਝੰਡਾ ਲਹਿਰਾਉਣਗੇ। ਜਲੰਧਰ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਉਣਗੇ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ।

LEAVE A REPLY

Please enter your comment!
Please enter your name here