ਮ੍ਰਿਤਕ ਦੇ ਪਿਤਾ ਜਗੀਰ ਸਿੰਘ ਨੇ ਇਲਜ਼ਾਮ ਲਗਾਇਆ ਕਿ ਜੇਲ੍ਹ ਪ੍ਰਸ਼ਾਸਨ ਉਸ ਨੂੰ ਪਰੇਸ਼ਾਨ ਕਰ ਰਿਹਾ ਸੀ ਤੇ ਉਸ ਨੂੰ ਖੁਦ ਹੀ ਆਪਣੇ ਕਤਲ ਦਾ ਸ਼ੱਕ ਸੀ।
ਸੰਗਰੂਰ ਜੇਲ੍ਹ ‘ਚ ਸ਼ੁੱਕਰਵਾਰ ਦੇਰ ਰਾਤ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਦਾ ਮਾਮਲੇ ‘ਚ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਕੈਦੀ ਦੀ ਮੌਤ ‘ਚ ਨਿਆਂਇਕ ਮੈਜਿਸਟ੍ਰੇਟ ਦੀ ਦੇਖਰੇਖ ‘ਚ ਪੋਸਟਮਾਰਟਮ ਤੋਂ ਬਾਅਦ ਜੇਲ੍ਹ ਸਪੁਰੀਡੈਂਟ ਦਾ ਤਤਕਾਲ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਹੈ।
ਸੰਗਰੂਰ ਕੇਂਦਰੀ ਜੇਲ੍ਹ ਨੇ ਨਵੇਂ ਸੁਪਰਡੈਂਟ ਦੇ ਤੌਰ ‘ਤੇ ਰਮਨਦੀਪ ਸਿੰਘ ਭੰਗੂ ਨੂੰ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਮ੍ਰਿਤਕ ਕੈਦੀ ਦੀ ਪਹਿਚਾਣ ਗੁਰਵਿੰਦਰ ਸਿੰਘ ਨੌਸ਼ਹਿਰਾ, ਤਰਨਤਾਰਨ ਵਜੋਂ ਹੋਈ ਹੈ। ਸ਼ਨੀਵਾਰ ਦੇਰ ਰਾਤ ਨਿਆਂਇਕ ਮੈਜਿਸਟ੍ਰੇਟ ਦੀ ਨਿਗਰਾਨੀ ‘ਚ ਉਸ ਦਾ ਪੋਸਟਮਾਰਟਮ ਕੀਤਾ ਗਿਆ।
ਪ੍ਰਸ਼ਾਸਨ ਨੇ ਫੋਨ ਕੀਤਾ ਕਿ ਤੁਹਾਡੇ ਪੁੱਤਰ ਨੇ ਫਾਹਾ ਲੈ ਲਿਆ
ਮ੍ਰਿਤਕ ਦੇ ਪਿਤਾ ਜਗੀਰ ਸਿੰਘ ਨੇ ਇਲਜ਼ਾਮ ਲਗਾਇਆ ਕਿ ਜੇਲ੍ਹ ਪ੍ਰਸ਼ਾਸਨ ਉਸ ਨੂੰ ਪਰੇਸ਼ਾਨ ਕਰ ਰਿਹਾ ਸੀ ਤੇ ਉਸ ਨੂੰ ਖੁਦ ਹੀ ਆਪਣੇ ਕਤਲ ਦਾ ਸ਼ੱਕ ਸੀ। ਉਸ ‘ਤੇ ਯੂਏਪੀਏ ਦੀਆਂ ਧਾਰਾਵਾਂ ਤਹਿਤ ਮਾਮਲ ਦਰਜ ਕੀਤਾ ਗਿਆ ਸੀ। ਉਹ ਪਿਛਲੇ ਸੱਤ ਸਾਲਾਂ ਤੋਂ ਜੇਲ੍ਹ ‘ਚ ਬੰਦ ਸੀ ਤੇ 4 ਅਗਸਤ ਨੂੰ ਉਸ ਦੀ ਜ਼ਮਾਨਤ ਲਈ ਹਾਈ ਕੋਰਟ ‘ਚ ਸੁਣਵਾਈ ਹੋਣੀ ਸੀ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਨੀਵਰ ਰਾਤ ਨੂੰ ਜੇਲ੍ਹ ਪ੍ਰਸ਼ਾਸਨ ਦਾ ਫੋਨ ਆਇਆ ਸੀ ਕਿ ਉਨ੍ਹਾਂ ਤੇ ਪੁੱਤਰ ਦੀ ਮੌਤ ਹੋ ਗਈ ਹੈ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਪਤਾ ਚੱਲਿਆ ਕਿ ਉਸ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ। ਪਰਿਵਾਰ ਨੇ ਉੱਚੇ ਪੱਧਰ ‘ਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।
ਇਸ ਘਟਨਾ ਤੋਂ ਬਾਅਦ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਨਵੇਂ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਨੇ ਦੱਸਿਆ ਕਿ ਜੇਲ੍ਹ ‘ਚ ਸਖ਼ਤ ਪ੍ਰਬੰਧ ਤੇ ਅਨੁਸ਼ਾਸਨ ਰੱਖਿਆ ਜਾਵੇਗਾ। ਨਾਲ ਹੀ ਇਹ ਵੀ ਪੁਖ਼ਤਾ ਕੀਤਾ ਜਾਵੇਗਾ ਕਿ ਕਿਸੇ ਵੀ ਕਰਮਚਾਰੀ ਤੇ ਕੈਦੀ ਨੂੰ ਪਰੇਸ਼ਾਨੀ ਨਾ ਹੋਵੇ। ਭੰਗੂ ਇਸ ਤੋਂ ਪਹਿਲਾਂ, ਨਾਭਾ ਪਟਿਆਲਾ ਤੇ ਬਠਿੰਡਾ ਦੀਆਂ ਜੇਲ੍ਹਾਂ ‘ਚ ਸੇਵਾਵਾਂ ਦੇ ਚੁੱਕੇ ਹਨ।