ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਕੁੱਝ ਦਿਨਾਂ ਬਾਅਦ ਉਨ੍ਹਾਂ ਖਿਲਾਫ਼ ਇੱਕ ਹੋਰ ਐਫਆਈਆਰ ਦਰਜ ਕੀਤੀ ਗਈ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਦਰਜ ਨਵੀਂ ਐਫਆਈਆਰ ਦੀ ਕਾਪੀ ਸਾਹਮਣੇ ਆਈ ਹੈ। ਉਨ੍ਹਾਂ ਖਿਲਾਫ਼ ਸਰਕਾਰੀ ਕੰਮ ‘ਚ ਰੁਕਾਵਟ ਪਾਉਣ ਦੇ ਇਲਜ਼ਾਮ ‘ਚ ਐਫਆਈਆਰ ਦਰਜ ਕੀਤੀ ਗਈ ਹੈ। ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਰੇਡ ਕੀਤੀ ਗਈ ਸੀ ਤੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਕਰ ਲਿਆ ਗਿਆ ਸੀ।
ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਕੁੱਝ ਦਿਨਾਂ ਬਾਅਦ ਉਨ੍ਹਾਂ ਖਿਲਾਫ਼ ਇੱਕ ਹੋਰ ਐਫਆਈਆਰ ਦਰਜ ਕੀਤੀ ਗਈ ਸੀ। ਇਸ ਐਫਆਈਆਰ ‘ਚ ਉਨ੍ਹਾਂ ਖਿਲਾਫ਼ ਸਰਕਾਰੀ ਕੰਮ ‘ਚ ਰੁਕਾਵਟ ਪਾਉਣ ਦੇ ਇਲਜ਼ਾਮ ਲਗਾਏ ਗਏ। ਦੱਸ ਦੇਈਏ ਕਿ ਗ੍ਰਿਫ਼ਤਾਰੀ ਸਮੇਂ ਕਈ ਵੀਡੀਓਜ਼ ਵਾਇਰਲ ਹੋਈਆਂ ਸਨ, ਜਿਸ ‘ਚ ਮਜੀਠੀਆ ਵਿਜੀਲੈਂਸ ਅਧਿਕਾਰੀਆਂ ਨਾਲ ਬਹਿਸ ਕਰਦੇ ਨਜ਼ਰ ਆ ਰਹੇ ਸਨ। ਇਹ ਸਾਰੀ ਘਟਨਾ ਨੂੰ ਆਧਾਰ ਬਣਾ ਕੇ ਹੀ ਇਹ ਐਫਆਈਆਰ ਦਰਜ ਕੀਤੀ ਗਈ ਹੈ।

ਦੱਸ ਦੇਈਏ ਕਿ ਇਹ ਐਫਆਈਆਰ ਐਸਐਸਪੀ ਵਿਜੀਲੈਂਸ ਦੀ ਸ਼ਿਕਾਇਤ ਤੇ ਦਰਜ ਕੀਤੀ ਗਈ ਹੈ। ਬਿਕਰਮ ਮਜੀਠੀਆ ਤੇ ਉਨ੍ਹਾਂ ਦੇ ਸਮਰਥਕ ਵਿਜੀਲੈਂਸ ਦੀ ਰੇਡ ਸਮੇਂ ਘਰ ਅੰਦਰ ਮੌਜੂਦ ਸਨ। ਇਸ ਦੌਰਾਨ ਵਿਜੀਲੈਂਸ ਦੇ ਕੰਮ ‘ਚ ਰੁਕਾਵਟ ਪਾਉਣ ਲਈ ਉਨ੍ਹਾਂ ਖਿਲਾਫ਼ ਐਫਆਈਆਰ ਦਰਜ ਕੀਤੀ ਗਈ।

ਇਸ ਐਫਆਈਆਰ ‘ਚ ਬਿਕਰਮ ਮਜੀਠੀਆ ‘ਤੇ ਵਿਜੀਲੈਂਸ ਅਧਿਕਾਰੀਆਂ ਨਾਲ ਬਹਿਸਬਾਜ਼ੀ, ਆਪਣੇ 30 ਤੋਂ 40 ਸਮਰਥਕਾਂ ਨਾਲ ਹੁੱਲੜਬਾਜ਼ੀ ਦੇ ਇਲਜ਼ਾਮ ਲੱਗੇ ਹਨ। ਉਨ੍ਹਾਂ ਨੇ ਇਸ ਦੌਰਾਨ ਵਿਜੀਲੈਂਸ ਟੀਮ ਨਾਲ ਸਹਿਯੋਗ ਨਹੀਂ ਕੀਤਾ। ਇਸ ਦੇ ਨਾਲ ਹੀ ਵਿਜੀਲੈਂਸ ਟੀਮ ਨੇ ਉਨ੍ਹਾਂ ਨੂੰ ਵੀਡੀਓਗ੍ਰਾਫੀ ਕਰਨ ਤੋਂ ਰੋਕਿਆ, ਪਰ ਉਨ੍ਹਾਂ ਨੇ ਜ਼ਬਰਦਸਤੀ ਵੀਡੀਓ ਰਿਕਾਰਡ ਕੀਤੀ।