25 ਜੂਨ ਅੰਮ੍ਰਿਤਸਰ ਵਿਖੇ ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਰੇਡ ਕੀਤੀ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਫਿਰ ਸੁਣਵਾਈ ਹੋਵੇਗੀ। ਇਸ ਦੌਰਾਨ ਸਰਕਾਰੀ ਵਕੀਲ ਤੇ ਮਜੀਠੀਆ ਦੇ ਵਕੀਲ ਦਲੀਲਾਂ ਰੱਖਣਗੇ। ਕਰੀਬ ਇੱਕ ਮਹੀਨੇ ਤੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਚੱਲ ਰਹੀ ਹੈ, ਪਰ ਅਜੇ ਤੱਕ ਇਸ ‘ਤੇ ਕੋਈ ਫੈਸਲਾ ਨਹੀਂ ਆ ਸਕਿਆ ਹੈ।
ਯੂਪੀ, ਦਿੱਲੀ ਤੇ ਹਿਮਾਚਲ ਪ੍ਰਦੇਸ਼ ਤੱਕ ਪਹੁੰਚੀ ਜਾਂਚ
ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ 25 ਜੂਨ ਅੰਮ੍ਰਿਤਸਰ ਵਿਖੇ ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਰੇਡ ਕੀਤੀ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਵਿਜੀਲੈਂਸ ਨੇ ਬਾਅਦ ‘ਚ ਮਜੀਠੀਆ ਦੀਆਂ ਹਿਮਾਚਲ ਪ੍ਰਦੇਸ਼, ਦਿੱਲੀ ਤੇ ਉੱਤਰ ਪ੍ਰਦੇਸ਼ (ਯੂਪੀ) ‘ਚ ਪ੍ਰਾਪਰਟੀਆਂ ਦੀ ਜਾਂਚ ਕੀਤੀ। ਹਿਮਾਚਲ ਪ੍ਰਦੇਸ਼ ‘ਚ ਮਜੀਠੀਆ ਦੀ ਪ੍ਰਾਪਰਟੀ ਦਾ ਦਾਅਵਾ ਕੀਤਾ ਗਿਆ। ਟੀਮ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵੀ ਪਹੁੰਚੀ। ਦਿੱਲੀ ‘ਚ ਉਨ੍ਹਾਂ ਦੇ ਫਾਰਮ ਹਾਊਸ ਦੀ ਵੀ ਜਾਂਚ ਕੀਤੀ ਗਈ।
ਜਾਂਚ ਦੌਰਾਨ ਛੇਹ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਹਏ। ਇਨ੍ਹਾਂ ‘ਚ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਸ਼ਾਮਲ ਹਨ, ਜਿਨ੍ਹਾਂ ਦੇ ਕਾਰਜ਼ਕਾਲ ਦੌਰਾਨ ਮਜੀਠੀਆ ‘ਤੇ ਐਨਡੀਪੀਐਸ ਕੇਸ ਦਰਜ ਹੋਇਆ ਸੀ। ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਹੋਰ ਚਾਰ ਲੋਕਾਂ ਦੇ ਬਿਆਨ ਦਰਜ ਕੀਤੇ ਗਏ।
ਜੇਲ੍ਹ ‘ਚ ਮਨਾਈ ਰੱਖੜੀ
ਬਿਕਰਮ ਮਜੀਠੀਆ ਨੂੰ ਇਸ ਵਾਰ ਜੇਲ੍ਹ ‘ਚ ਹੀ ਰੱਖੜੀ ਮਨਾਉਣੀ ਪਈ। ਉਨ੍ਹਾਂ ਦੀ ਭੈਣ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਉਨ੍ਹਾਂ ਨੂੰ ਜੇਲ੍ਹ ‘ਚ ਮਿਲਣ ਪਹੁੰਚੀ।