ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ ਹੈ।
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਅੱਜ ਸੰਗਰੂਰ ਦੇ ਲੋਕਾਂ ਨੂੰ ਸਕੂਲ ਆਫ਼ ਐਮੀਨੈਂਸ ਦਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ ਹੈ। ਇਸਦੀ ਲਾਗਤ 3.40 ਕਰੋੜ ਹੈ, ਜਿਸ ਤੋਂ ਬਾਅਦ ਇਸਨੂੰ ਅਪਗ੍ਰੇਡ ਕਰਕੇ ਮੁੱਖ ਮੰਤਰੀ ਵੱਲੋਂ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ।
ਚੰਗੀ ਸਿੱਖਿਆ ਲਈ ਸਰਕਾਰ ਕਰ ਰਹੀ ਕੰਮ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਇਹ ਸਕੂਲ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਇਗਾ। ਨਾਲ ਬੱਚਿਆਂ ਦੇ ਬਹੁਪੱਖੀ ਵਿਕਾਸ ਕਰਕੇ ਉਹਨਾਂ ਨੂੰ ਚੰਗੇ ਤੇ ਕਾਮਯਾਬ ਇਨਸਾਨ ਬਣਾਉਣ ‘ਚ ਅਹਿਮ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਬੱਚਿਆਂ ਨੂੰ ਵਧੀਆ ਤੇ ਉੱਚ ਪੱਧਰੀ ਸਿੱਖਿਆ ਦੇਣਾ ਹੈ। ਇਸ ਦੇ ਰਾਹੀਂ ਉਹ ਪੜ੍ਹ-ਲਿਖ ਕੇ ਮਾਪਿਆਂ, ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਸਿੱਖਿਆ ਦੇ ਖੇਤਰ ਚ ਕ੍ਰਾਂਤੀ ਜਾਰੀ ਰਹੇਗੀ।