ਸ਼੍ਰੋਮਣੀ ਅਕਾਲੀ ਦਲ ਦੀ 5 ਮੈਂਬਰੀ ਭਰਤੀ ਕਮੇਟੀ ਨੇ ਸਰਬ ਸੰਮਤੀ ਨਾਲ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਪਾਰਟੀ ਦਾ ਨਵਾਂ ਪ੍ਰਧਾਨ ਐਲਾਨ ਦਿੱਤਾ ਹੈ।
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਿਆਨੀ ਹਰਪ੍ਰੀਤ ਸਿੰਘ ਤੇ ਵੱਡਾ ਹਮਲਿਆ ਬੋਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਕੇਂਦਰ ਪੰਜਾਬ ਤੇ ਕਬਜਾ ਕਰ ਦੀ ਕੋਸ਼ਿਸ਼ ਸਰ ਰਿਹਾ ਹੈ। ਇਸ ਲਈ ਅਕਾਲੀ ਦਲ ਨੂੰ ਕਮਜੋਰ ਕੀਤਾ ਜਾ ਰਿਹਾ ਹੈ। ਇਹ ਸਭ ਕੇਂਦਰ ਤੇ ਇਸ਼ਾਰੇ ਤੇ ਹੋ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੀ 5 ਮੈਂਬਰੀ ਭਰਤੀ ਕਮੇਟੀ ਨੇ ਸਰਬ ਸੰਮਤੀ ਨਾਲ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਪਾਰਟੀ ਦਾ ਨਵਾਂ ਪ੍ਰਧਾਨ ਐਲਾਨ ਦਿੱਤਾ ਹੈ। ਇਹ ਫੈਸਲਾ ਬੁਰਜ ਅਕਾਲੀ ਫੂਲਾ ਸਿੰਘ ਗੁਰਦੁਆਰੇ ਵਿੱਚ ਹੋਏ ਇਕ ਮਹੱਤਵਪੂਰਨ ਇਜਲਾਸ ਵਿੱਚ ਲਿਆ ਗਿਆ।