Home Desh ਬਮਿਆਲ ਸੈਕਟਰ ਨੇੜੇ ਦਰਿਆ ‘ਚ ਹੜ੍ਹ, ਖਤਰੇ ਦੇ ਨਿਸ਼ਾਨ ਤੋਂ ਉਪਰ ਵੱਗ...

ਬਮਿਆਲ ਸੈਕਟਰ ਨੇੜੇ ਦਰਿਆ ‘ਚ ਹੜ੍ਹ, ਖਤਰੇ ਦੇ ਨਿਸ਼ਾਨ ਤੋਂ ਉਪਰ ਵੱਗ ਰਿਹਾ ਪਾਣੀ

53
0

ਸਥਾਨਕ ਲੋਕਾਂ ਨੇ ਦੱਸਿਆ ਕਿ ਅੱਜ ਸਵੇਰੇ 7:00 ਵਜੇ ਦੇ ਕਰੀਬ ਜਦੋਂ ਉਹ ਆਪਣੇ ਘਰ ਵਿੱਚ ਬੈਠੇ ਸਨ ਤਾਂ ਅਚਾਨਕ ਉਨ੍ਹਾਂ ਦੇ ਘਰਾਂ ਵਿੱਚ ਪਾਣੀ ਆ ਗਿਆ।

ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਠਾਨਕੋਟ ਦੇ ਬਮਿਆਲ ਸੈਕਟਰ ਵਿੱਚ ਜਲਾਲੀਆ ਦਰਿਆ ਵਿੱਚ ਹੜ੍ਹ ਆਇਆ ਹੋਇਆ ਹੈ। ਜਿਸ ਤੋਂ ਬਾਅਦ ਹਰ ਪਾਸੇ ਪਾਣੀ ਹੀ ਪਾਣੀ ਦਿਖਾਈ ਦੇ ਰਿਹਾ ਸੀ। ਕਿਸਾਨਾਂ ਦੇ ਖੇਤਾਂ ਤੋਂ ਲੈ ਕੇ ਸੜਕਾਂ ਅਤੇ ਲੋਕਾਂ ਦੇ ਘਰਾਂ ਤੱਕ, ਜਲਾਲੀਆ ਦਰਿਆ ਦੇ ਪਾਣੀ ਨੇ ਆਪਣਾ ਕਹਿਰ ਦਿਖਾਇਆ ਹੈ। ਸਥਾਨਕ ਲੋਕਾਂ ਨੇ ਬੜੀ ਮੁਸ਼ਕਲ ਨਾਲ ਆਪਣੇ ਘਰਾਂ ਤੋਂ ਬਾਹਰ ਆ ਕੇ ਆਪਣੀਆਂ ਜਾਨਾਂ ਬਚਾਈਆਂ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਥਾਨਕ ਲੋਕਾਂ ਨੇ ਦੱਸਿਆ ਕਿ ਅੱਜ ਸਵੇਰੇ 7:00 ਵਜੇ ਦੇ ਕਰੀਬ ਜਦੋਂ ਉਹ ਆਪਣੇ ਘਰ ਵਿੱਚ ਬੈਠੇ ਹੋਏ ਸਨ ਤਾਂ ਅਚਾਨਕ ਉਨ੍ਹਾਂ ਦੇ ਘਰਾਂ ਵਿੱਚ ਪਾਣੀ ਆ ਗਿਆ। ਜਿਸ ਕਾਰਨ ਉਨ੍ਹਾਂ ਨੇ ਆਪਣਾ ਸਮਾਨ ਛੱਡ ਕੇ ਬਹੁਤ ਮੁਸ਼ਕਲ ਨਾਲ ਘਰਾਂ ਤੋਂ ਬਾਹਰ ਆ ਕੇ ਆਪਣੀ ਜਾਨ ਬਚਾਈ। ਖੇਤਾਂ ਅਤੇ ਸੜਕਾਂ ਵਿੱਚ ਵੀ ਪਾਣੀ ਭਰ ਗਿਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਅੱਗੇ ਮਦਦ ਦੀ ਗੁਹਾਰ ਲਗਾਈ ਹੈ। ਉਨ੍ਹਾਂ ਨੇ ਫਸਲਾਂ ਦੇ ਨੁਕਸਾਨ ਲਈ ਸਰਕਾਰ ਤੋਂ ਮੁਆਵਜ਼ ਦਿੱਤਾ ਜਾਵੇ।

LEAVE A REPLY

Please enter your comment!
Please enter your name here