ਮੌਸਮ ਵਿਭਾਗ ਅਨੁਸਾਰ ਅੱਜ ਬਾਰਿਸ਼ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਉੱਥ ਹੀ, ਅੱਜ ਤੇ ਆਉਣ ਵਾਲੇ ਦੋ ਦਿਨਾਂ ‘ਚ ਕੁੱਝ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਵੱਲੋਂ 15 ਅਗਸਤ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ‘ਚ ਸੂਬੇ ਦੇ ਔਸਤ ਤਾਪਮਾਨ ‘ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਉੱਥੇ ਹੀ ਤਾਪਮਾਨ ਆਮ ਨਾਲੋਂ 3.5 ਡਿਗਰੀ ਘੱਟ ਰਿਹਾ।
ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ। ਇੱਥੇ ਤਾਪਮਾਨ 36.3 ਡਿਗਰੀ ਰਿਕਾਰਡ ਕੀਤਾ ਗਿਆ। ਬਾਰਿਸ਼ ਦੀ ਗੱਲ ਕਰੀਏ ਤਾਂ ਲੁਧਿਆਣਾ ‘ਚ 8.4 ਮਿਮੀ ਬਾਰਿਸ਼ ਦਰਜ ਕੀਤੀ ਗਈ। ਉੱਥੇ ਹੀ ਮੁਹਾਲੀ ਤੇ ਰੂਪਨਗਰ ‘ਚ 3 ਮਿਮੀ, ਪਠਾਨਕੋਟ ‘ਚ 2 ਮਿਮੀ, ਮਾਨਸਾ ‘ਚ 1 ਮਿਮੀ, ਫਿਰੋਜ਼ਪੁਰ ਤੇ ਹੁਸ਼ਿਆਰਪੁਰ ‘ਚ 0.5 ਮਿਮੀ ਬਾਰਿਸ਼ ਦਰਜ ਕੀਤੀ ਗਈ।
ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਖਾਸ ਤੌਰ ‘ਤੇ ਇਸ ਦਾ ਅਸਰ ਹੁਸ਼ਿਆਰਪੁਰ ‘ਚ ਦੇਖਣ ਨੂੰ ਮਿਲ ਰਿਹਾ ਹੈ। ਫਿਰੋਜ਼ਪੁਰ ਤੇ ਕਪੂਰਥਲਾ ‘ਚ ਪਾਣੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਤਿੰਨ ਦਿਨ ਕਿਵੇਂ ਦਾ ਰਹੇਗਾ ਮੌਸਮ?
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਨਵਾਂਸ਼ਹਿਰ ਤੇ ਫਤਿਹਗੜ੍ਹ ਸਾਹਿਬ ‘ਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
14 ਅਗਸਤ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਨਵਾਂਸ਼ਹਿਰ, ਲੁਧਿਆਣਾ, ਜਲੰਧਰ, ਰੂਪਨਗਰ, ਮੁਹਾਲੀ ਦੇ ਫਤਿਹਗੜ੍ਹ ਸਾਹਿਬ ‘ਚ ਬਾਰਿਸ਼ ਦੀ ਸੰਭਾਵਨਾ ਹੈ। 15 ਅਗਸਤ ਨੂੰ ਹੁਸ਼ਿਆਪਰ, ਪਠਾਨਕੋਟ ਤੇ ਰੂਪਨਗਰ ‘ਚ ਬਾਰਿਸ਼ ਦਾ ਸੰਭਾਵਨਾ ਹੈ।