ਆਪ੍ਰੇਸ਼ਨ ਕਾਸੋ ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਇਲਾਕਿਆਂ ‘ਚ ਚਲਾਇਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਵਿੱਡੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੈ ਕੇ ਲਗਾਤਾਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ। ਇਸੇ ਲੜੀ ਤਹਿਤ ਆਪ੍ਰੇਸ਼ਨ ਕਾਸੋ ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਇਲਾਕਿਆਂ ‘ਚ ਚਲਾਇਆ ਗਿਆ ਹੈ। ਨਸ਼ਿਆਂ ਦੇ ਲਈ ਹੋਟ-ਸਪੋਟ ਮੰਨੇ ਜਾ ਰਹੇ ਕੁਝ ਇਲਾਕਿਆਂ ਦੇ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। ਇਸ ਦੀ ਅਗੁਵਾਈ ਡੀਆਈਜੀ ਰੈਂਕ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਜਾ ਰੀਹ ਹੈ। ਪੁਲਿਸ ਬਲ ਦੇ ਨਾਲ ਅੱਜ ਨਸ਼ਾ ਤਸਕਰਾਂ ਦੇ ਘਰਾਂ ‘ਤੇ ਰੇਡ ਹੈ।
ਫਰੀਦਕੋਟ ਡੀਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ਚੱਲੇ ਆਪ੍ਰੇਸ਼ਨ ਕਾਸੋ ਦੌਰਾਨ ਕੀਤੀ ਗਈ ਸਰਚ ਅਭਿਆਨ ਵਿੱਚ 8 ਦੇ ਕਰੀਬ ਮਾਮਲੇ ਦਰਜ ਕੀਤੇ ਗਏ ਹਨ। ਕੁਝ ਰਿਕਵਰੀਆਂ ਤੇ ਕੁਝ ਬੰਦਿਆਂ ਨੂੰ ਰਾਊਂਡਅੱਪ ਵੀ ਕੀਤਾ ਗਿਆ। ਇਸ ਦਾ ਵੇਰਵਾ ਉਹ ਆਪਰੇਸ਼ਨ ਖਤਮ ਹੋਣ ਤੋਂ ਬਾਅਦ ਦੱਸਣਗੇ। ਪੰਜਾਬ ਸਰਕਾਰ ਲਗਾਤਾਰ ਨਸ਼ਾ ਤਸਕਰਾਂ ਤੇ ਖਿਲਾਫ ਕਾਰਵਾਈ ਕਰ ਰਹੀ ਹੈ ਅਤੇ ਕੁਝ ਇਲਾਕਿਆਂ ਵਿੱਚ ਅਜੇ ਵੀ ਨਸ਼ਾ ਵਿੱਕ ਰਿਹਾ ਹੈ। ਉਹਨਾਂ ਨੂੰ ਪੁਲਿਸ ਵੱਲੋਂ ਟਾਰਗੇਟ ਕਰਕੇ ਜਲਦ ਹੀ ਨਸ਼ਾ ਮੁਕਤ ਕਰਵਾਉਣ ਦੀ ਕੋਸ਼ਿਸ਼ਾਂ ਜਾਰੀ ਹਨ।
ਡੀਜੀਪੀ ਨੇ ਦੱਸਿਆ ਹੈ ਕਿ ਪੁਰਾਣੇ ਨਸ਼ਾ ਤਸਕਰ ਜਿਹੜੇ ਕਿ ਜਮਾਨਤ ‘ਤੇ ਆ ਕੇ ਫਿਰ ਇਸੇ ਕੰਮ ਨਾਲ ਜੁੜ ਜਾਂਦੇ ਹਨ, ਉਹਨਾਂ ਨੂੰ ਅਦਾਲਤ ਵਿੱਚ ਆਰਜੀ ਲਗਾ ਕੇ ਉਹਨਾਂ ਦੀਆਂ ਜਮਾਨਤਾਂ ਰੱਦ ਕਰਵਾਈਆਂ ਜਾ ਰਹੀਆਂ ਹਨ। ਨਾਲ ਹੀ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨਾਲ ਕੀਤੀ ਕਾਲੀ ਕਮਾਈ ਦੇ ਨਾਲ ਬਣਾਈਆਂ ਗਈਆਂ ਜਾਇਦਾਦਾਂ ਦਾ ਮੁਲਾਂਕਨ ਕਰਕੇ ਉਹਨਾਂ ਨੂੰ ਸੀਜ ਕਰਨ ਲਈ ਕਾਰਵਾਈਆਂ ਤੇਜ਼ ਕੀਤੀਆਂ ਗਈਆਂ ਹਨ।
ਜਲੰਧਰ ਵਿੱਚ ਕੀਤੇ ਗਏ ਆਪ੍ਰੇਸ਼ਨ ਕਾਸੋ ਬਾਰੇ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਅੱਜ 10 ਵੱਖ-ਵੱਖ ਸ਼ੱਕੀ ਥਾਵਾਂ ‘ਤੇ ਤਲਾਸ਼ੀ ਲਈ ਜਾ ਰਹੀ ਹੈ। ਇਸ ਤਹਿਤ ਅੱਜ ਏਡੀਸੀਪੀ-1 ਦੇ ਨਾਲ ਸੰਯੁਕਤ ਸੀਪੀ ਨੇ ਅੱਜ ਕੁਝ ਘਰਾਂ ਦੀ ਤਲਾਸ਼ੀ ਲਈ ਹੈ। ਅੱਜ ਵੱਖ-ਵੱਖ ਥਾਵਾਂ ‘ਤੇ ਘਰਾਂ ਦੀ ਤਲਾਸ਼ੀ ਦੌਰਾਨ ਪੁਲਿਸ ਨੇ 4 ਐਫਆਈਆਰ ਦਰਜ ਕੀਤੀਆਂ ਹਨ। ਇਸ ਦੌਰਾਨ ਕੁਝ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਜ ਅਲੀ ਮੁਹੱਲਾ, ਛਾਉਣੀ ਸਮੇਤ ਕਈ ਥਾਵਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਸੀਪੀ ਨੇ ਕਿਹਾ ਕਿ ਇਹ ਕਾਰਵਾਈ ਲੋਕਾਂ ਅਤੇ ਪੁਲਿਸ ਵੱਲੋਂ ਸ਼ੱਕੀ ਇਲਾਕਿਆਂ ਵਿੱਚ ਤਸਕਰਾਂ ਵਿਰੁੱਧ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਹੈ।