Home Crime Jalandhar ‘ਚ BKI ਮਾਡਿਊਲ ਤੋਂ ਹੈਂਡ ਗ੍ਰਨੇਡ ਬਰਾਮਦ, ਅੱਤਵਾਦੀ ਘਟਨਾ ਨੂੰ ਅੰਜ਼ਾਮ...

Jalandhar ‘ਚ BKI ਮਾਡਿਊਲ ਤੋਂ ਹੈਂਡ ਗ੍ਰਨੇਡ ਬਰਾਮਦ, ਅੱਤਵਾਦੀ ਘਟਨਾ ਨੂੰ ਅੰਜ਼ਾਮ ਦੇਣ ਦੀ ਸੀ ਸਾਜ਼ਿਸ਼

50
0

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਪੂਰਾ ਮਾਡਿਊਲ ਕੈਨੇਡਾ ਸਥਿਤ BKI ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਤੇ ਅਜੇ ਗਿੱਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ।

ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ BKI (ਬੱਬਰ ਖਾਲਸਾ ਇੰਟਰਨੈਸ਼ਨਲ) ਦੇ ਗੁਰਗਿਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਅੱਤਵਾਦੀ ਘਟਨਾਵਾਂ ‘ਚ ਵਰਤੇ ਜਾਣ ਵਾਲੇ 86ਪੀ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਸ ਤੋਂ ਕੁੱਝ ਦਿਨ ਪਹਿਲਾਂ, ਕਾਊਂਟਰ ਇੰਟੈਲੀਜੈਂਸ ਨੇ ਰਾਜਸਥਾਨ ਨਿਵਾਸੀ ਅੱਤਵਾਦੀ ਰਿਤਿਕ ਨਰੋਲੀਆ ਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਰਿਤਿਕ ਤੇ ਨਾਬਾਲਗ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਮਿਲੀ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਉਨ੍ਹਾਂ ਦੇ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।
ਇਨ੍ਹਾਂ ‘ਚੋਂ ਵਿਸ਼ਵਜੀਤ ਨੂੰ ਕੋਲਕਾਤਾ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਮਲੇਸ਼ੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦੋਂ ਕਿ ਜੈਕਸਨ ਨੂੰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਗ੍ਰਿਫ਼ਤਾਰੀਆਂ ਦੇ ਆਧਾਰ ‘ਤੇ, ਹੈਂਡ ਗ੍ਰਨੇਡ ਬਰਾਮਦ ਕੀਤੇ ਜਾ ਸਕੇ ਤੇ ਇੱਕ ਵੱਡੀ ਅੱਤਵਾਦੀ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਹੀ ਰੋਕਿਆ ਗਿਆ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਪੂਰਾ ਮਾਡਿਊਲ ਕੈਨੇਡਾ ਸਥਿਤ BKI ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਤੇ ਅਜੇ ਗਿੱਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਦੋਸ਼ੀ ਵਿਸ਼ਵਜੀਤ ਤੇ ਜੈਕਸਨ ਨੇ ਜੁਲਾਈ ਦੇ ਆਖਰੀ ਹਫ਼ਤੇ ਆਪਣੇ ਸਾਥੀਆਂ ਦੀ ਮਦਦ ਨਾਲ ਬਿਆਸ ਤੋਂ ਦੋ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਦੋ ਗ੍ਰਨੇਡਾਂ ‘ਚੋਂ ਇੱਕ ਨੂੰ ਇਸ ਮਾਡਿਊਲ ਦੇ ਹੋਰ ਮੈਂਬਰਾਂ ਨੇ ਲਗਭਗ 10 ਦਿਨ ਪਹਿਲਾਂ ਐਸਬੀਐਸ ਨਗਰ ‘ਚ ਇੱਕ ਸ਼ਰਾਬ ਦੀ ਦੁਕਾਨ ‘ਤੇ ਧਮਾਕਾ ਕੀਤਾ ਸੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਨੈੱਟਵਰਕ ਲਗਾਤਾਰ ਸੂਬੇ ‘ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ‘ਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ‘ਚੋਂ ਅੱਤਵਾਦ ਅਤੇ ਸੰਗਠਿਤ ਅਪਰਾਧ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

LEAVE A REPLY

Please enter your comment!
Please enter your name here