Home Desh Jammu-Kashmir: ਪੁਲ ਤੋਂ ਹੇਠਾਂ ਡਿੱਗੀ ਸ਼ਰਧਾਲੂਆਂ ਨਾਲ ਭਰੀ ਬੱਸ, 40 ਜ਼ਖ਼ਮੀ

Jammu-Kashmir: ਪੁਲ ਤੋਂ ਹੇਠਾਂ ਡਿੱਗੀ ਸ਼ਰਧਾਲੂਆਂ ਨਾਲ ਭਰੀ ਬੱਸ, 40 ਜ਼ਖ਼ਮੀ

52
0

ਇਹ ਹਾਦਸਾ ਸਾਂਬਾ ਜ਼ਿਲ੍ਹੇ ਦੇ ਪਿੰਡ ਜਟਵਾਲ ਨੇੜੇ ਵਾਪਰਿਆ। ਜ਼ਖ਼ਮੀ ਸ਼ਰਧਾਲੂਆਂ ‘ਚ ਕੁੱਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜੰਮੂ-ਕਸ਼ਮੀਰ ਦੇ ਸਾਂਬਾ ਤੋਂ ਇੱਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਰਧਾਲੂਆਂ ਨਾਲ ਭਰੀ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਬੱਸ ਸ਼ਰਧਾਲੂਆਂ ਨੂੰ ਸ਼੍ਰੀ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਦੇ ਲਈ ਲਈ ਕਟੜਾ ਲੈ ਕੇ ਜਾ ਰਹੀ ਸੀ। ਇਸ ਦੌਰਾਨ ਬੱਸ ਅਚਾਨਕ ਹਾਦਸੇ ਦੇ ਸ਼ਿਕਾਰ ਹੋ ਗਈ। ਹਾਦਸੇ ਦੌਰਾਨ ਡਰਾਈਵਰ ਸੰਤੁਲਨ ਗਵਾ ਬੈਠਾ ਦੇ ਬੱਸ ਬੇਕਾਬੂ ਹੋ ਕੇ ਲਗਭਗ 30 ਫੁੱਟ ਉੱਚੇ ਪੁਲ ਤੋਂ ਥੱਲੇ ਜਾ ਡਿੱਗੀ। ਇਸ ਹਾਦਸੇ ‘ਚ ਕਰੀਬ 40 ਲੋਕ ਜ਼ਖ਼ਮੀ ਹੋ ਗਏ।
ਇਹ ਹਾਦਸਾ ਸਾਂਬਾ ਜ਼ਿਲ੍ਹੇ ਦੇ ਪਿੰਡ ਜਟਵਾਲ ਨੇੜੇ ਵਾਪਰਿਆ। ਜ਼ਖ਼ਮੀ ਸ਼ਰਧਾਲੂਆਂ ‘ਚ ਕੁੱਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਤੁਰੰਤ ਰਾਹਗੀਰ ਤੇ ਪ੍ਰਸ਼ਾਸਨ ਮਦਦ ਲਈ ਪਹੁੰਚੇ ‘ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜ਼ਖ਼ਮੀ ਸ਼ਰਧਾਲੂਆਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਉੱਥੇ ਹੀ ਗੰਭੀਰ ਜ਼ਖ਼ਮੀ ਸ਼ਰਧਾਲੂਆਂ ਨੂੰ ਏਮਸ ਵਿਜੇਪੁਰ ਰੈਫਰ ਕਰ ਦਿੱਤਾ ਗਿਆ ਹੈ।
ਇਹ ਬੱਸ ਉੱਤਰ ਪ੍ਰਦੇਸ਼ ਤੋਂ ਕਰੀਬ 70 ਸ਼ਰਧਾਲੂਆਂ ਨੂੰ ਲੈ ਕੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਲਿਜਾ ਰਹੀ ਸੀ। ਅਜੇ ਤੱਕ ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਪਾਇਆ ਹੈ। ਪੁਲਿਸ ਟੀਮ ਜਾਂਚ ‘ਚ ਜੁਟ ਗਈ ਹੈ। ਪ੍ਰਸ਼ਾਸਨ ਜ਼ਖ਼ਮੀਆਂ ਸ਼ਰਧਾਲੂਆਂ ਨੂੰ ਮਦਦ ਪਹੁੰਚਾ ਰਿਹਾ ਹੈ।

LEAVE A REPLY

Please enter your comment!
Please enter your name here