Home Crime ਇੱਕ ਹੋਰ ਅੱਤਵਾਦੀ ਸਾਜ਼ਿਸ਼ ਨਾਕਾਮ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਨੇਡ ਤੇ ਪਿਸਤੌਲ...

ਇੱਕ ਹੋਰ ਅੱਤਵਾਦੀ ਸਾਜ਼ਿਸ਼ ਨਾਕਾਮ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਨੇਡ ਤੇ ਪਿਸਤੌਲ ਸਮੇਤ ਮੁਲਜ਼ਮ ਕੀਤਾ ਕਾਬੂ

49
0

ਮੁਲਜ਼ਮ ਦੇ ਸਬੰਧ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਦੁਆਰਾ ਸਮਰਥਿਤ ਖਾਲ਼ਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਪਾਏ ਗਏ।

ਪੰਜਾਬ ‘ਚ ਅੱਤਵਾਦੀ ਗਤਿਵਿਧੀਆਂ ਨੂੰ ਉਤਸ਼ਾਹ ਦੇਣ ਦੀ ਇੱਕ ਹੋਰ ਕੋਸ਼ਿਸ਼ ਨੂੰ ਪੰਜਾਬ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫ਼ੀਆ ਏਜੰਸੀਆਂ ਨਾਲ ਮਿਲ ਕੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪੰਡੋਰੀ ਪਿੰਡ ਦੇ ਮਲਕੀਤ ਸਿੰਘ ਨਾਮਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤੀ ਹੈ। ਇਲਜ਼ਾਮ ਹੈ ਕਿ ਉਹ ਖਾਲ਼ਿਸਤਾਨੀ ਮੂਵਮੈਂਟ ਦੇ ਨਾਲ ਮਿਲ ਕੇ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰੱਚ ਰਿਹਾ ਸੀ।
ਮੁਲਜ਼ਮ ਦੇ ਸਬੰਧ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਦੁਆਰਾ ਸਮਰਥਿਤ ਖਾਲ਼ਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਪਾਏ ਗਏ। ਪੁਲਿਸ ਨੇ ਉਸ ਤੋਂ ਇੱਕ ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਕਿ ਇਸ ਸਾਜ਼ਿਸ਼ ‘ਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕੇ।
ਸ਼ੁਰੂਆਤੀ ਜਾਂਚ ‘ਚ ਨਿਕਲ ਕੇ ਸਾਹਮਣੇ ਆਇਆ ਹੈ ਕਿ ਮਲਕੀਤ ਸਿੰਘ ਦੇ ਯੂਕੇ ‘ਚ ਬੈਠੇ ਗੈਂਗਸਟਰ ਧਰਮਾ ਸੰਧੂ ਨਾਲ ਸਿੱਧੇ ਲਿੰਕ ਸਨ। ਧਰਮਾ ਸੰਧੂ ਨੂੰ ਹਰਵਿੰਦਰ ਰਿੰਦਾ ਦਾ ਕਰੀਬੀ ਸਹਿਯੋਗੀ ਮੰਨਿਆ ਜਾਂਦਾ ਹੈ। ਰਿੰਦਾ ਲੰਬੇ ਸਮੇਂ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਸੰਗਠਨ ਨਾਲ ਜੁੜਿਆ ਹੈ ਤੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਦੇ ਸਮਰਥਨ ਨਾਲ ਐਕਟਿਵ ਹੈ।
ਜਾਂਚ ਏਜੰਸੀਆਂ ਦਾ ਮੰਨਣਾ ਹੈ ਕਿ ਧਰਮਾ ਸੰਧੂ ਤੇ ਹਰਵਿੰਦਰ ਰਿੰਦਾ ਵਰਗੇ ਅੱਤਵਾਦੀ ਨੈੱਟਵਰਕ ਪੰਜਾਬ ‘ਚ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਜਰੀਏ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸੇ ਮਕਸਦ ਨਾਲ ਨੌਜਵਾਨਾਂ ਨੂੰ ਸ਼ਾਮਲ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਪੁਲਿਸ ਜਾਂਚ ਕਰ ਰਹੀ ਹੈ ਮਲਕੀਤ ਸਿੰਘ ਨੂੰ ਹਥਿਆਰ ਕਿਸੇ ਨੇ ਸਪਲਾਈ ਕੀਤੇ ਸਨ। ਪੁਲਿਸ ਨੇ ਇਸ ਘਟਨਾ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ।

LEAVE A REPLY

Please enter your comment!
Please enter your name here