ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਟਵੀਟ ਕਰਦੇ ਹੋਏ ਲਿਖਿਆ
ਪੰਜਾਬੀ ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ ਨੇ 65 ਸਾਲ ਦੀ ਉਮਰ ‘ਚ ਆਖਿਰੀ ਸਾਹ ਲਏ। ਭੱਲਾ ਦੇ ਕਰੀਬੀ ਦੋਸਤ ਤੇ ਅਦਾਕਾਰ ਬਾਲ ਮੁਕੰਦ ਸ਼ਰਮਾ ਮੁਤਾਬਕ ਉਨ੍ਹਾਂ ਨੂੰ ਪਰਸੋਂ ਯਾਨੀ 20 ਅਗਸਤ ਦੀ ਰਾਤ ਬ੍ਰੇਨ ਸਟੋਰਕ ਹੋਇਆ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਸੀ ਤੇ ਉਨ੍ਹਾਂ ਨੇ ਅੱਜ ਸਵੇਰ 4 ਵਜੇ ਦੇ ਕਰੀਬ ਆਪਣੇ ਆਖਿਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੂਰੀ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਉੱਥੇ ਹੀ ਸਿਆਸੀ ਜਗਤ ‘ਚ ਵੀ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਇੱਕ ਭਾਵੁਕ ਪੋਸਟ ਕੀਤੀ ਹੈ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਸੀਐਮ ਮਾਨ ਦਾ ਭੱਲਾ ਦੇ ਦੇਹਾਂਤ ‘ਤੇ ਟਵੀਟ
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਟਵੀਟ ਕਰਦੇ ਹੋਏ ਲਿਖਿਆ, “ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ..”
ਸੁਖਬੀਰ ਬਾਦਲ ਨੇ ਦੇਹਾਂਤ ‘ਤੇ ਦੁੱਖ ਕੀਤਾ ਪ੍ਰਗਟ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਸਵਿੰਦਰ ਭੱਲਾ ਦੇ ਦੇਹਾਂਤ ਦੀ ਖ਼ਬਰ ਸੁਣਨ ਤੋਂ ਬਾਅਦ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਲਿਖਿਆ, “ਪੰਜਾਬ ਦੇ ਮਸ਼ਹੂਰ ਕਮੇਡੀਅਨ ਕਲਾਕਾਰ ਅਤੇ ਵਧੀਆ ਇਨਸਾਨ ਜਸਵਿੰਦਰ ਭੱਲਾ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ, ਉਹਨਾਂ ਨੇ ਆਪਣੀ ਵਧੀਆ ਕਲਾਕਾਰੀ ਨਾਲ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕੀਤਾ। ਇਸ ਭੱਜ ਦੌੜ ਦੀ ਜਿੰਦਗੀ ਵਿੱਚ ਲੋਕਾਂ ਦੇ ਚੇਹਰਿਆਂ ‘ਤੇ ਮੁਸਕਾਨ ਲਿਆਉਣ ਵਾਲੇ ਭੱਲਾ ਜੀ ਨੂੰ ਪੰਜਾਬੀ ਹਮੇਸ਼ਾਂ ਯਾਦ ਕਰਨਗੇ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਉਹਨਾਂ ਦੇ ਕਰੋੜਾਂ ਪ੍ਰਸੰਸਕਾ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ।”