Home Desh ਹੁਣ Jalandhar Cantt ‘ਚ ਵੀ ਰੁਕੇਗੀ ਦਿੱਲੀ-ਕਟੜਾ ਵੰਦੇ ਭਾਰਤ, ਲੋਕਾਂ ਨੂੰ ਮਿਲੇਗਾ...

ਹੁਣ Jalandhar Cantt ‘ਚ ਵੀ ਰੁਕੇਗੀ ਦਿੱਲੀ-ਕਟੜਾ ਵੰਦੇ ਭਾਰਤ, ਲੋਕਾਂ ਨੂੰ ਮਿਲੇਗਾ ਫਾਇਦਾ

40
0

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸਬੰਧੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ।

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਮੰਗ ‘ਤੇ, ਰੇਲਵੇ ਨੇ ਦਿੱਲੀ-ਕਟੜਾ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਜਲੰਧਰ ਕੈਂਟ ਸਟੇਸ਼ਨ ‘ਤੇ ਵੀ ਰੋਕਣ ਦਾ ਐਲਾਨ ਕੀਤਾ ਹੈ।
ਰੇਲਵੇ ਨੇ ਇਸ ਸਬੰਧ ‘ਚ ਆਦੇਸ਼ ਜਾਰੀ ਕਰ ਦਿੱਤੇ ਹਨ। ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸਬੰਧੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ – ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਤੇ ਇੱਕ ਮੰਗ ਪੱਤਰ ਸੌਂਪਿਆ, ਜਿਸ ‘ਚ ਦਿੱਲੀ-ਕਟੜਾ ਵੰਦੇ ਭਾਰਤ ਐਕਸਪ੍ਰੈਸ ਨੂੰ ਜਲੰਧਰ ਕੈਂਟ ‘ਤੇ ਰੋਕਣ ਦੀ ਬੇਨਤੀ ਕੀਤੀ ਗਈ ਸੀ।

ਲੋਕਾਂ ਦੀ ਮੰਗ ਸੀ ਸ਼੍ਰੀ ਮਾਤਾ ਵੈਸ਼ਨੋ ਦੇਵੀ ਲਈ ਰੇਲਗੱਡੀ ਹੋਵੇ ਸ਼ੁਰੂ

ਲੰਬੇ ਸਮੇਂ ਤੋਂ, ਜਲੰਧਰ, ਹੁਸ਼ਿਆਰਪੁਰ, ਨਕੋਦਰ, ਕਪੂਰਥਲਾ ਤੇ ਨੇੜਲੇ ਜ਼ਿਲ੍ਹਿਆਂ ਦੇ ਸ਼ਰਧਾਲੂ ਮੰਗ ਕਰ ਰਹੇ ਸਨ ਕਿ ਉਨ੍ਹਾਂ ਨੂੰ ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਲਈ ਵੰਦੇ ਭਾਰਤ ਰੇਲਗੱਡੀ ਦਾ ਸਿੱਧਾ ਲਾਭ ਮਿਲੇ।

ਦਿੱਲੀ ਤੋਂ ਕਟੜਾ ਤੱਕ ਵੰਦੇ ਭਾਰਤ

ਰੇਲਵੇ ਵੱਲੋਂ ਜਾਰੀ ਪੱਤਰ, ਟ੍ਰੇਨ ਨੰਬਰ 22439 (ਨਵੀਂ ਦਿੱਲੀ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ) ਹੁਣ ਸਵੇਰੇ 10:04 ਵਜੇ ਜਲੰਧਰ ਕੈਂਟ ਸਟੇਸ਼ਨ ਪਹੁੰਚੇਗੀ ਤੇ ਸਵੇਰੇ 10:06 ਵਜੇ ਰਵਾਨਾ ਹੋਵੇਗੀ। ਇਸ ਦੇ ਨਾਲ ਹੀ, ਟ੍ਰੇਨ ਨੰਬਰ 22440 (ਕਟੜਾ ਤੋਂ ਨਵੀਂ ਦਿੱਲੀ) ਸ਼ਾਮ 6:51 ਵਜੇ ਜਲੰਧਰ ਕੈਂਟ ਪਹੁੰਚੇਗੀ ਤੇ ਸ਼ਾਮ 6:53 ਵਜੇ ਰਵਾਨਾ ਹੋਵੇਗੀ।
ਇਸ ਫੈਸਲੇ ਨਾਲ ਜਲੰਧਰ ਤੇ ਆਸ ਪਾਸ ਦੇ ਇਲਾਕਿਆਂ ਦੇ ਯਾਤਰੀਆਂ ਤੇ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲੇਗੀ। ਹੁਣ ਉਨ੍ਹਾਂ ਨੂੰ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਲਈ ਨਾ ਤਾਂ ਵਾਧੂ ਸਮਾਂ ਬਰਬਾਦ ਕਰਨਾ ਪਵੇਗਾ ਤੇ ਨਾ ਹੀ ਉਨ੍ਹਾਂ ਨੂੰ ਰੇਲਗੱਡੀਆਂ ਬਦਲਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। ਵੰਦੇ ਭਾਰਤ ਵਰਗੀ ਤੇਜ਼ ਤੇ ਆਰਾਮਦਾਇਕ ਟ੍ਰੇਨ ਰਾਹੀਂ, ਸ਼ਰਧਾਲੂਆਂ ਦੀ ਯਾਤਰਾ ਹੋਰ ਵੀ ਸੁਚਾਰੂ ਤੇ ਸੁਵਿਧਾਜਨਕ ਹੋ ਜਾਵੇਗੀ।

LEAVE A REPLY

Please enter your comment!
Please enter your name here