Home Desh Hoshiarpur: LPG ਟੈਂਕਰ ਧਮਾਕੇ ‘ਚ 4 ਲੋਕਾਂ ਦੀ ਮੌਤ, CM ਮਾਨ...

Hoshiarpur: LPG ਟੈਂਕਰ ਧਮਾਕੇ ‘ਚ 4 ਲੋਕਾਂ ਦੀ ਮੌਤ, CM ਮਾਨ ਵੱਲੋਂ 2 ਲੱਖ ਰੁਪਏ ਆਰਥਿਕ ਸਹਾਇਤਾ ਦਾ ਐਲਾਨ

44
0

ਐਸਡੀਐਮ ਗੁਰਸਿਮਰਨਜੀਤ ਕੌਰ ਨੇ ਕਿਹਾ ਕਿ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਸਬਜ਼ੀ ਨਾਲ ਭਰੀ ਪਿਕਅੱਪ ਇੱਕ ਐਲਪੀਜੀ ਟੈਂਕਰ ਨਾਲ ਟਕਰਾ ਗਈ। ਟੈਂਕਰ ਵਿੱਚ ਭਰੀ ਗੈਸ ਕਾਰਨ ਪੂਰਾ ਪਿੰਡ ਅੱਗ ਦੇ ਗੋਲੇ ਵਿੱਚ ਤਬਦੀਲ ਹੋ ਗਿਆ। ਗੈਸ ਲੀਕ ਹੋਣ ਕਾਰਨ ਅੱਗ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਹਾਦਸੇ ਵਿੱਚ 4 ਲੋਕਾਂ ਦੀ ਮੌਤ

ਐਸਡੀਐਮ ਗੁਰਸਿਮਰਨਜੀਤ ਕੌਰ ਨੇ ਕਿਹਾ ਕਿ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਹਾਦਸੇ ਵਿੱਚ 30 ਲੋਕ ਜ਼ਖਮੀ ਹਨ। ਕੁਝ ਜ਼ਖਮੀ ਸਿਵਲ ਹਸਪਤਾਲ ਵਿੱਚ ਦਾਖਲ ਹਨ, ਜਦੋਂ ਕਿ ਕੁਝ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਕਿਹਾ ਕਿ ਇੱਥੇ ਹੋਏ ਹਾਦਸੇ ਲਈ ਸਰਕਾਰ ਮੁਆਵਜ਼ਾ ਦੇਵੇਗੀ।
ਐਸਪੀ ਮੇਜਰ ਸਿੰਘ ਨੇ ਕਿਹਾ ਕਿ ਹਾਦਸਾ ਰਾਤ 11:15 ਵਜੇ ਮੰਡਿਆਲਾ ਪਿੰਡ ਨੇੜੇ ਹੋਇਆ। ਐਫਆਈਆਰ ਦਰਜ ਕੀਤੀ ਗਈ ਹੈ। ਲੋਕਾਂ ਦਾ ਇਲਜ਼ਾਮ ਹੈ ਕਿ ਗੈਸ ਗੈਰ-ਕਾਨੂੰਨੀ ਢੰਗ ਨਾਲ ਭਰੀ ਜਾ ਰਹੀ ਹੈ, ਅਸੀਂ ਉਸ ਐਂਗਲ ਦੀ ਵੀ ਜਾਂਚ ਕਰ ਰਹੇ ਹਾਂ। ਫਿਲਹਾਲ, ਸੜਕ ਨੂੰ ਕਲਿਅਰ ਕੀਤਾ ਜਾ ਰਿਹਾ ਹੈ।

ਭਰੋਸੇ ‘ਤੇ ਲੋਕਾਂ ਨੇ ਧਰਨਾ ਕੀਤਾ ਖਤਮ

ਹਾਦਸੇ ਤੋਂ ਬਾਅਦ ਹੁਸ਼ਿਆਰਪੁਰ-ਜਲੰਧਰ ਰਾਸ਼ਟਰੀ ਰਾਜਮਾਰਗ ਬੰਦ ਹੈ। ਇਸ ਦੇ ਨਾਲ ਹੀ ਲੋਕਾਂ ਨੇ ਮੁਆਵਜ਼ੇ ਅਤੇ ਮਾਮਲੇ ਦੀ ਜਾਂਚ ਨੂੰ ਲੈ ਕੇ ਸਵੇਰੇ ਧਰਨਾ ਦਿੱਤਾ। ਐਸਡੀਐਮ ਦੇ ਭਰੋਸੇ ‘ਤੇ ਲੋਕਾਂ ਨੇ ਧਰਨਾ ਖਤਮ ਕਰ ਦਿੱਤਾ।

ਪੰਜਾਬ ਦੇ ਮੁੱਖ ਮੰਤਰੀ ਨੇ ਆਰਥਿਕ ਸਹਾਇਤਾ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪੋਸਟ ਕਰ ਲਿਖਿਆ ਹੈ ਕਿ LPG ਗੈਸ ਨਾਲ ਭਰੇ ਇੱਕ ਟੈਂਕਰ ਦੇ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿਸ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ 2-2 ਲੱਖ ਰੁਪਏ ਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।

LEAVE A REPLY

Please enter your comment!
Please enter your name here