ਮੰਤਰੀ ਸੌਂਧ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਲੋੜਵੰਦ ਲੋਕਾਂ ਦੇ ਮੂੰਹ ਤੋਂ ਰੋਟੀ ਦਾ ਨਿਵਾਲਾ ਖੋਹੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਰਾਸ਼ਨ ਕਾਰਡਾਂ ਨੂੰ ਕੱਟਣ ਸਬੰਧੀ ਆਦੇਸ਼ਾਂ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਪੰਜਾਬ ਸਰਕਾਰ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਵੱਲੋਂ ਅੱਜ ਸਥਾਨਕ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਕਰਕੇ ਭਾਜਪਾ ਉੱਪਰ ਪੰਜਾਬ ਵਿਰੋਧੀ ਹੋਣ ਦਾ ਆਰੋਪ ਲਗਾਇਆ ਗਿਆ।
ਮੰਤਰੀ ਸੌਂਧ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਲੋੜਵੰਦ ਲੋਕਾਂ ਦੇ ਮੂੰਹ ਤੋਂ ਰੋਟੀ ਦਾ ਨਿਵਾਲਾ ਖੋਹੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਇਹਨਾਂ ਲੋਕਾਂ ਨੂੰ ਮੁਫਤ ਵਿੱਚ ਰਾਸ਼ਨ ਦੀ ਸਪਲਾਈ ਜਾਰੀ ਰੱਖੇਗੀ।
ਇਸ ਦੌਰਾਨ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਈ-ਕੇਵਾਈਸੀ ਲਈ ਸੁਪਰੀਮ ਕੋਰਟ ਦੇ ਆਦੇਸ਼ ਹੋਣ ਸਬੰਧੀ ਕਹਿਣ ਤੇ ਮੰਤਰੀ ਸੌਂਧ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹਨਾਂ ਪਾਸੋਂ ਛੇ ਮਹੀਨੇ ਦਾ ਸਮਾਂ ਮੰਗਿਆ ਹੈ। ਲੇਕਿਨ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ। ਇਸ ਦੌਰਾਨ ਉਹਨਾਂ ਨੇ ਭਾਜਪਾ ਉੱਪਰ ਜੰਮ ਕੇ ਨਿਸ਼ਾਨਾ ਸਾਧਿਆ।
ਇਸ ਮੌਕੇ ਉਹਨਾਂ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਵੀ ਵੱਡਾ ਹਮਲਾ ਕੀਤਾ ਉਹਨਾਂ ਕਿਹਾ ਕਿ ਇਹ ਨਹੀਂ ਪਤਾ ਕਿ ਸੁਨੀਲ ਜਾਖੜ ਅਕਾਲੀ ਦਲ ਚ ਨੇ ਜਾਂ ਭਾਜਪਾ ਵਿੱਚ। ਇਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਨੂੰ ਮੁੜ ਤੋਂ ਸੁਰਜੀਤ ਕਰਨ ਦੀ ਗੱਲ ਕਹੀ ਸੀ। ਇਹੀ ਨਹੀਂ ਉਹਨਾਂ ਸੁਖਬੀਰ ਬਾਦਲ ਵੱਲੋਂ ਨੌਕਰੀਆਂ ਦੇ ਮਾਮਲੇ ‘ਚ ਕੀਤੇ ਟਵੀਟ ਨੂੰ ਲੈ ਕੇ ਵੀ ਬੋਲਦੇ ਹੋਏ ਕਿਹਾ ਕਿ ਉਹਨਾਂ ਨੂੰ ਪੰਜਾਬ ਦੇ ਜਵਾਨਾਂ ਤੇ ਭਰੋਸਾ ਨਹੀਂ ਸੀ। ਇਸ ਕਾਰਨ ਉਹ ਹਰਿਆਣਾ ਦੇ ਜਵਾਨਾਂ ਨੂੰ ਆਪਣੀ ਸਕਿਉਰਟੀ ਵਿੱਚ ਤੈਨਾਤ ਰੱਖਦੇ ਰਹੇ ਹਨ, ਇਸ ਤੋਂ ਇਲਾਵਾ ਉਹਨਾਂ ਨੇ ਹੋਟਲਾਂ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ।