ਪੰਜਾਬ ‘ਚ ਅੱਜ ਸਾਰੇ ਜ਼ਿਲ੍ਹਿਆਂ ‘ਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ‘ਚ ਅੱਜ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 10 ਜ਼ਿਲ੍ਹਿਆਂ ‘ਚ ਇਹ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ‘ਚ ਹੋਈ ਬਾਰਿਸ਼ ਦਾ ਅਸਰ ਪੰਜਾਬ ‘ਤੇ ਵੀ ਦੇਖਣ ਨੂੰ ਮਿਲਿਆ। ਰਣਜੀਤ ਸਾਗਰ ਡੈਮ ਤੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੱਧਣ ਤੋਂ ਬਾਅਦ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
ਰਣਜੀਤ ਸਾਗਰ ਡੈਮ ਤੋਂ ਛੱਡੇ ਗਏ ਪਾਣੀ ਤੋਂ ਬਾਅਦ ਰਾਵੀ ਉਫਾਨ ‘ਤੇ ਹੈ। ਪਠਾਨਕੋਟ ‘ਚ ਇਸ ਦਾ ਸਿੱਧਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਗੁਰਦਾਸਪੁਰ ਦੇ ਮਕੌੜਾ ਪੱਤਣ ਦੇ ਕਈ ਪਿੰਡ ਪਾਣੀ ਦੀ ਮਾਰ ਝੱਲ ਰਹੇ ਹਨ। ਭਾਖੜਾ ਤੋਂ ਛੱਡੇ ਗਏ ਪਾਣੀ ਦਾ ਅਸਰ ਸਤਲੁਜ ‘ਚ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ, ਹੁਣ ਸਤਲੁਜ ਦੇ ਪਾਣੀ ਦਾ ਪੱਧਰ ਆਮ ਵਾਂਗ ਬਣਿਆ ਹੋਇਆ ਹੈ। ਤਰਨਤਾਰਨ, ਫਿਰੋਜ਼ਪੁਰ ਤੇ ਫਾਜ਼ਿਲਕਾ ‘ਚ ਹਰਿਕੇ ਹੈਡਵਰਕਸ ਤੋਂ ਛੱਡੇ ਗਏ ਪਾਣੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਉੱਥੇ ਹੀ ਪੰਜਾਬ ‘ਚ ਮੀਂਹ ਦੇ ਮੱਦੇਨਜ਼ਰ ਕਈ ਜ਼ਿਲ੍ਹਿਆਂ ‘ਚ ਅੱਜ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਸ਼ਿਆਰਪੁਰ ‘ਚ 2 ਦਿਨ, ਅੰਮ੍ਰਿਤਸਰ ਤੇ ਅਜਨਾਲਾ ‘ਚ ਇੱਕ ਦਿਨ, ਫਾਜ਼ਿਲਕਾਂ ‘ਚ ਤਿੰਨ ਦਿਨ ਛੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ ਤੇ ਜਲੰਧਰ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਵੀ ਅੱਜ ਬੰਦ ਰਹਿਣਗੇ।
ਪੂਰੇ ਸੂਬੇ ‘ਚ ਮੀਂਹ ਦਾ ਅਲਰਟ
ਪੰਜਾਬ ‘ਚ ਅੱਜ ਸਾਰੇ ਜ਼ਿਲ੍ਹਿਆਂ ‘ਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਕੱਲ੍ਹ ਦੋ ਜ਼ਿਲ੍ਹਿਆਂ- ਪਠਾਨਕੋਟ ਤੇ ਗੁਰਦਾਸਪੁਰ ‘ਚ ਬਾਰਿਸ਼ ਦਾ ਯੈਲੇ ਅਲਰਟ ਜਾਰੀ ਕੀਤਾ ਗਿਆ ਹੈ।
ਬੀਤੇ ਦਿਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਬਾਰਿਸ਼
ਸੋਮਵਾਰ ਸ਼ਾਮ 5 ਵਜੇ ਤੱਕ ਅੰਮ੍ਰਿਤਸਰ ‘ਚ 20.6 ਮਿਮੀ, ਪਠਾਨਕੋਟ ‘ਚ 37 ਮਿਮੀ, ਹੁਸ਼ਿਆਰਪੁਰ ‘ਚ 20 ਮਿਮੀ, ਲੁਧਿਆਣਾ ‘ਚ 7.2 ਮਿਮੀ, ਫਿਰੋਜ਼ਪੁਰ ‘ਚ 55.5 ਮਿਮੀ, ਰੂਪਨਗਰ ‘ਚ 5.5 ਮਿਮੀ ਤੇ ਮੁਹਾਲੀ ‘ਚ 10. 5 ਮਿਮੀ ਬਾਰਿਸ਼ ਦਰਜ ਕੀਤੀ ਗਈ।
ਪੰਜਾਬ ਦੇ ਕੁੱਝ ਸ਼ਹਿਰਾਂ ਦਾ ਮੌਸਮ
ਅੰਮ੍ਰਿਤਸਰ- ਬੱਦਲਵਾਈ ਬਣੀ ਰਹੇਗੀ, ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 27 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਜਲੰਧਰ- ਬੱਦਲਵਾਈ ਬਣੀ ਰਹੇਗੀ, ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 27 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਲੁਧਿਆਣਾ- ਬੱਦਲਵਾਈ ਬਣੀ ਰਹੇਗੀ, ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 28 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਪਟਿਆਲਾ- ਬੱਦਲਵਾਈ ਬਣੀ ਰਹੇਗੀ, ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 29 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਮੁਹਾਲੀ- ਬੱਦਲਵਾਈ ਬਣੀ ਰਹੇਗੀ, ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 31 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।