Home Desh Florida Truck Accident: ਅਸ਼ਵਨੀ ਸ਼ਰਮਾ ਦੀ ਵਿਦੇਸ਼ ਮੰਤਰੀ ਨੂੰ ਚਿੱਠੀ, ਹਰਜਿੰਦਰ ਸਿੰਘ...

Florida Truck Accident: ਅਸ਼ਵਨੀ ਸ਼ਰਮਾ ਦੀ ਵਿਦੇਸ਼ ਮੰਤਰੀ ਨੂੰ ਚਿੱਠੀ, ਹਰਜਿੰਦਰ ਸਿੰਘ ਕੇਸ ‘ਚ ਸਰਕਾਰ ਤੁਰੰਤ ਦੇਵੇ ਦਖ਼ਲਅੰਦਾਜ਼ੀ

43
0

ਅਸ਼ਵਨੀ ਸ਼ਰਮਾ ਨੇ ਲਿਖਿਆ ਹੈ। ਮੈਂ ਵਿਦੇਸ਼ ਮਾਮਲੇ ਮੰਤਰੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਕੋਲ ਤੁਰੰਤ ਦਖ਼ਲਅੰਦਾਜ਼ੀ ਦੀ ਮੰਗ ਕਰਦਾ ਹਾਂ।

ਅਮਰੀਕਾ ਦੇ ਫਲੋਰੀਡਾ ‘ਚ ਭਾਰਤੀ ਮੂਲ ਦੇ ਟਰੱਕ ਡਰਾਈਵਰ ਦੇ ਗਲਤ ਯੂ-ਟਰਨ ਲੈਣ ਨਾਲ ਹੋਏ ਹਾਦਸਾ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਹਾਦਸੇ ‘ਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਸੀ। ਟਰੱਕ ਭਾਰਤੀ ਮੂਲ ਦਾ ਡਰਾਈਵਰ ਹਰਜਿੰਦਰ ਸਿੰਘ ਚਲਾ ਰਿਹਾ ਸੀ। ਹਰਜਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਖਿਲਾਫ਼ ਮੁਕੱਦਮਾ ਚੱਲ ਰਿਹਾ ਹੈ। ਉੱਥੇ ਹੀ, ਇਸ ਹਾਦਸੇ ਤੋਂ ਬਾਅਦ ਅਮਰੀਕਾ ਨੇ ਕਮਰਸ਼ੀਅਲ ਡਰਾਈਵਰਾਂ ਦੇ ਵੀਜ਼ੇ ਜਾਰੀ ਕਰਨ ਦੇ ਰੋਕ ਲਗਾ ਦਿੱਤੀ ਸੀ।
ਹੁਣ ਇਸ ਪੂਰੇ ਮਾਮਲੇ ਨੂੰ ਲੈ ਕੇ ਪੰਜਾਬ ਭਾਜਪਾ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਵਿਦੇਸ਼ ਮਾਮਲਿਆਂ ਦੇ ਮੰਤਰਾ ਲੇ ਅੱਗੇ ਚੁੱਕਿਆ ਹੈ। ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖ ਕੇ ਇਸ ਮਾਮਲੇ ‘ਤੇ ਤਰੁੰਤ ਦਖ਼ਅੰਦਾਜ਼ੀ ਦੇਣ ਦੀ ਮੰਗ ਕੀਤੀ ਹੈ।

ਅਸ਼ਵਨੀ ਸ਼ਰਮਾਂ ਨੇ ਤਿੰਨ ਪੁਆਇੰਟਾਂ ‘ਚ ਰੱਖੀ ਮੰਗ

ਅਸ਼ਵਨੀ ਸ਼ਰਮਾ ਨੇ ਲਿਖਿਆ ਹੈ ਕਿ ਅਮਰੀਕਾ ‘ਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨਾਲ ਹੋਏ ਫ਼ਲੋਰੀਡਾ ਹਾਦਸੇ ਤੋਂ ਬਾਅਦ ਉੱਥੇ ਦੇ ਪ੍ਰਸ਼ਾਸਨ ਵੱਲੋਂ ਵਿਦੇਸ਼ੀ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਿਆਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਮੈਂ ਵਿਦੇਸ਼ ਮਾਮਲੇ ਮੰਤਰੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਕੋਲ ਤੁਰੰਤ ਦਖ਼ਲਅੰਦਾਜ਼ੀ ਦੀ ਮੰਗ ਕਰਦਾ ਹਾਂ।

ਤਿੰਨ ਮੰਗਾਂ ਰੱਖੀਆਂ:

1. ਅਮਰੀਕਾ ਸਰਕਾਰ ਨਾਲ ਗੱਲਬਾਤ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਇੱਕ ਘਟਨਾ ਲਈ ਪੂਰੀ ਕਮਿਊਨਿਟੀ ਨੂੰ ਸਜ਼ਾ ਨਾ ਦਿੱਤੀ ਜਾਵੇ।
2. ਵਾਸ਼ਿੰਗਟਨ ਡੀ.ਸੀ. ਸਥਿਤ ਭਾਰਤੀ ਦੂਤਾਵਾਸ ਰਾਹੀਂ ਅਮਰੀਕੀ ਅਧਿਕਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਟਰੱਕ ਡਰਾਈਵਰਾਂ ਲਈ ਲਗਾਈਆਂ ਪਾਬੰਦੀਆਂ ‘ਤੇ ਮੁੜ ਵਿਚਾਰ ਕਰਵਾਇਆ ਜਾਵੇ।
3. ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਕਾਨੂੰਨੀ ਅਤੇ ਕੌਂਸੁਲਰ ਸਹਾਇਤਾ ਦਿੱਤੀ ਜਾਵੇ ਤਾਂ ਜੋ ਉਸ ਦਾ ਕੇਸ ਨਿਆਂਸੰਗਤ ਅਤੇ ਪਾਰਦਰਸ਼ੀ ਤਰੀਕੇ ਨਾਲ ਸੁਣਿਆ ਜਾ ਸਕੇ।

LEAVE A REPLY

Please enter your comment!
Please enter your name here