ਇਲਾਕਾ ਵਾਸੀਆਂ ਨੇ ਚਿੰਤਾ ਜਤਾਈ ਕਿ ਮਜੀਠ ਮੰਡੀ ‘ਚ ਹੀ ਨਹੀਂ ਸਗੋਂ ਸ਼ਹਿਰ ਦੇ ਹੋਰ ਹਿੱਸਿਆਂ ‘ਚ ਵੀ ਚਾਰ ਤੋਂ ਪੰਜ ਪੁਰਾਣੀਆਂ ਬਿਲਡਿੰਗਾਂ ਖਸਤਾ ਹਾਲਤ ‘ਚ ਖੜ੍ਹੀਆਂ ਹਨ। ਉਨ੍ਹਾਂ ਨੇ ਨਗਰ ਨਿਗਮ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਇਹਨਾਂ ਵੱਲ ਧਿਆਨ ਦੇਵੇ ਤੇ ਕਾਰਵਾਈ ਕਰੇ, ਤਾਂ ਜੋ ਅਗਲੇ ਸਮੇਂ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ।
ਅਜਨਾਲਾ ‘ਚ ਘਰ ਦੀ ਛੱਤ ਡਿੱਗੀ
ਉੱਥੇ ਹੀ, ਬੀਤੀ ਰਾਤ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਅਜਨਾਲਾ ਦੇ ਪਿੰਡ ਸਰਾਂ ‘ਚ ਇੱਕ ਪਰਿਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਅੱਜ ਸਵੇਰੇ ਕਰੀਬ ਪੰਜ ਵਜੇ ਇੱਥੇ ਘਰ ਦੀ ਕਮਜ਼ੋਰ ਛੱਤ ਅਚਾਨਕ ਢਹਿ ਗਈ। ਇਸ ਹਾਦਸੇ ‘ਚ ਘਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ।
ਪਰਿਵਾਰਕ ਮੈਂਬਰ ਉਸ ਸਮੇਂ ਘਰ ‘ਚ ਕਾਰਪਟ ਤੇ ਸੌਂ ਰਹੇ ਸਨ ਕਿ ਅਚਾਨਕ ਛੱਤ ਉਨ੍ਹਾਂ ਉੱਪਰ ਆ ਡਿੱਗੀ। ਇਸ ਨਾਲ ਪਤੀ, ਪਤਨੀ ਤੇ ਦੋ ਬੱਚੇ ਮਲਬੇ ਹੇਠਾਂ ਦਬ ਗਏ। ਪਿੰਡ ਵਾਸੀਆਂ ਨੇ ਫ਼ੌਰੀ ਕਾਰਵਾਈ ਕਰਦਿਆਂ ਮਲਬਾ ਹਟਾ ਕੇ ਉਨ੍ਹਾਂ ਨੂੰ ਬਾਹਰ ਕੱਢਿਆ ਤੇ ਤੁਰੰਤ ਨਿੱਜੀ ਹਸਪਤਾਲ ‘ਚ ਪਹੁੰਚਾਇਆ। ਇਲਾਜ ਤੋਂ ਬਾਅਦ ਤਿੰਨਾਂ ਨੂੰ ਹਸਪਤਾਲ ਤੋਂ ਛੁੱਟ ਦੇ ਦਿੱਤੀ ਗਈ।